Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:22 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ
ਪਟਿਆਲਾ 25 ਸਤੰਬਰ ()
ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮਨੁੱਖਤਾ ਦੇ ਭਲੇ ਲਈ ਜਿਥੇ ਅਰਦਾਸ ਕੀਤੀ, ਉਥੇ ਹੀ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਸੰਗਤਾਂ ਨੇ ਆਨੰਦ ਵੀ ਮਾਣਿਆ। ਇਸ ਮੌਕੇ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਪੁੱਜੀਆਂ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨੇ ਆਪਣੀ ਕਿਰਤ ਵਿਚੋਂ ਕੱਢੇ ਦਸਵੰਧ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਤਾਂ ਕਿ ਸਮਾਜ ਵਿਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜਬੂਤ ਹੋਵੇ । ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਭਵਿੱਖ ਵਿਚ ਅਜਿਹੇ ਧਾਰਮਕ ਸਮਾਗਮ ਜਾਰੀ ਰਹਿਣਗੇ। ਇਸ ਦੌਰਾਨ ਹੋਰਨਾਂ ਤੋਂ ਇਲਾਵ ਸਾਬਕਾ ਮੈਨੇਜਰ ਅਜੈਬ ਸਿੰਘ, ਜਨ. ਸਕੱਤਰ ਗੁਰਦਰਸ਼ਨ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਕੁਲਵੰਤ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ, ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top