ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇੱਕ ਲੱਖ ਮੀਟਰਿਕ ਟਨ ਤੋ ਹੋਈ ਪਾਰ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਇੱਕ ਲੱਖ ਮੀਟਰਿਕ ਟਨ ਤੋ ਹੋਈ ਪਾਰ
ਪਟਿਆਲਾ, 8 ਅਕਤੂਬਰ:
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਆਮਦ 1 ਲੱਖ ਮੀਟਰਿਕ ਟਨ ਤੋਂ ਪਾਰ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿਚੋਂ 83 ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ ਪਿਛਲੇ ਦਿਨ ਤੱਕ 1,01,822 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 96,732 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 42454 ਮੀਟਰਿਕ ਟਨ, ਮਾਰਕਫੈਡ ਵੱਲੋਂ 20111 ਮੀਟਰਿਕ ਟਨ, ਪਨਸਪ ਵੱਲੋਂ 19295 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 14872 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਦਿਕਤ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਵਰਤੋਂ ਕਰਦੇ ਹੋਏ ਪਰਾਲੀ ਦਾ ਨਿਪਟਾਰਾ ਕਰਨ।