ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ
ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ
-ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਜਾਣਕਾਰੀ ਕੰਟਰੋਲ ਰੂਮ ਤੋਂ ਲੈ ਸਕਣਗੇ : ਡਿਪਟੀ ਕਮਿਸ਼ਨਰ
– ਫ਼ੋਨ ਨੰਬਰ 0175-2350550 ‘ਤੇ ਕੀਤਾ ਜਾ ਸਕਦੈ ਸੰਪਰਕ
ਪਟਿਆਲਾ, 6 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨ ਫ਼ੋਨ ਨੰਬਰ 0175-2350550 ਉਤੇ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ, ਜਦਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਵੀ ਲੋਕ ਇਸ ਨੰਬਰ ਉਤੇ ਜਾਣਕਾਰੀ ਦੇ ਸਕਦੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਵਟਸ ਐਪ ਚੈਟ ਬੋਟ ਨੰਬਰ 7380016070 ਨੂੰ ਫੋਨ ‘ਚ ਸੇਫ ਕਰਕੇ ਐਸ.ਐਸ.ਏ. ਲਿੱਖਣ ਤੋਂ ਬਾਅਦ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ ਅਤੇ ਇਨ ਸੀਟੂ ਜਾਂ ਐਕਸ ਸੀਟੂ ਤਕਨੀਕ ਦੀ ਵਰਤੋਂ ਕਰਕੇ ਵਾਤਾਵਰਣ ਦੀ ਸ਼ੁੱਧਤਾ ਲਈ ਰਲਕੇ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਰਾਂ ਵੱਲੋਂ ਜਿਥੇ ਨਵੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਨਵੇਂ ਬੀਜਾਂ ਤੇ ਖਾਦਾ ਦੀ ਵਰਤੋਂ ਸਮੇਤ ਫ਼ਸਲਾਂ ਦਾ ਬਿਮਾਰੀ ਤੋਂ ਬਚਾਅ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।