Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪੰਜਾਬ ਦੇ ਹਸਪਤਾਲਾਂ 'ਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ ਡਾ. ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Saturday, 07 October, 2023, 03:17 PM

ਪੰਜਾਬ ਦੇ ਹਸਪਤਾਲਾਂ ‘ਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ ਡਾ. ਬਲਬੀਰ ਸਿੰਘ
-ਕਿਹਾ, ਸਿਹਤ ਸੇਵਾਵਾਂ ਦੇ ਖੇਤਰ ‘ਚ ਆਈ ਕਰਾਂਤੀ ਦਾ ਗਵਾਹ ਬਣੇਗਾ ਪੰਜਾਬ
-ਬਜ਼ੁਰਗਾਂ ਦੀ ਸਿਹਤ ਵਿਸ਼ੇ ‘ਤੇ ਕਮਿਉਨਿਟੀ ਮੈਡੀਸਨ ਵਿਭਾਗ ਵੱਲੋਂ ਆਈ.ਏ.ਪੀ.ਐਸ.ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ
ਪਟਿਆਲਾ, 7 ਅਕਤੂਬਰ:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਬੱਚਿਆਂ ਦੀ ਸਿਹਤ ਸੰਭਾਲ ਦੀ ਤਰ੍ਹਾਂ ਬਜ਼ੁਰਗਾਂ ਦੀ ਸਿਹਤ ਸੰਭਾਲ ਸਮੇਤ ਕ੍ਰਿਟੀਕਲ ਅਤੇ ਪੈਲੀਏਟਿਵ ਕੇਅਰ ਯੂਨਿਟ ਵੀ ਸਥਾਪਤ ਹੋਣਗੇ। ਮੈਡੀਕਲ ਸਿੱਖਿਆ ਮੰਤਰੀ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕਮਿਉਨਿਟੀ ਮੈਡੀਸਨ ਵਿਭਾਗ ਵੱਲੋਂ ਆਈ.ਏ.ਪੀ.ਐਸ.ਐਮ. 16ਵੀਂ ਪੰਜਾਬ ਚੈਪਟਰ ਕਾਨਫਰੰਸ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਅੰਦਰ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਾਇਮਰੀ ਸਿਹਤ ਸੇਵਾਵਾਂ ‘ਚ ਸੁਧਾਰ ਲਿਆਉਣ ਉਪਰੰਤ ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੀਆਂ ਸੈਕੰਡਰੀ ਸਿਹਤ ਸੇਵਾਵਾਂ ਸਕੀਮ ਦੀ ਅਪਗ੍ਰੇਡੇਸ਼ਨ ਲਈ ਉਲੀਕੀ ਵਿਆਪਕ ਯੋਜਨਾ ‘ਤੇ ਅਮਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਹੁਣ ਬਹੁਤ ਜਲਦ ਸਿਹਤ ਸੇਵਾਵਾਂ ਦੇ ਖੇਤਰ ਵਿਚਲੀ ਕਰਾਂਤੀ ਦਾ ਗਵਾਹ ਬਣੇਗਾ।
ਡਾ. ਬਲਬੀਰ ਸਿੰਘ ਨੇ ਰਾਜ ਦੇ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਖੋਜਾਂ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਰਾਜ ਦੇ 95 ਫੀਸਦੀ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਮਿਲਕੇ ਕੰਮ ਕਰੇ ਤਾਂ ਕਿ ਲੋਕਾਂ ਹੋਰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਜੁਰਗਾਂ ਦੀ ਇਕੱਲਤਾ ਹੀ ਇੱਕ ਵੱਡਾ ਰੋਗ ਹੈ ਪਰੰਤੂ ਜੇਕਰ ਬਿਮਾਰੀਆਂ ਘੇਰ ਲੈਣ ਤਾਂ ਜਿੰਦਗੀ ਬੋਝਲ ਹੋ ਜਾਂਦੀ ਹੈ, ਇਸ ਲਈ ਬਜੁਰਗਾਂ ਦੀ ਸਿਹਤ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੰਜੀਦਾ ਹੈ, ਇਸ ਲਈ ਸਾਰੇ ਹਸਪਤਾਲਾਂ ਵਿੱਚ ਜੀਰੀਐਟ੍ਰਿਕ ਯੂਨਿਟ ਖੋਲ੍ਹਣ ਲਈ ਮੈਡੀਕਲ ਕਾਲਜਾਂ ਤੋਂ ਤਜਵੀਜ ਮੰਗੀ ਗਈ ਹੈ।
ਕਾਨਫਰੰਸ ਮੌਕੇ ਕਰਨਲ ਜੇ.ਵੀ ਸਿੰਘ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਆਈ.ਐਮ.ਏ. ਪੰਜਾਬ ਪ੍ਰਧਾਨ ਡਾ. ਭਗਵੰਤ ਸਿੰਘ, ਡਾ ਵਿਨੋਦ ਡੰਗਵਾਲ, ਡਾ. ਰਾਜਾ ਪਰਮਜੀਤ ਸਿੰਘ, ਆਈ.ਏ.ਪੀ.ਐਸ.ਐਮ. ਪੰਜਾਬ ਪ੍ਰਧਾਨ ਡਾ. ਜਸਲੀਨ ਕੌਰ, ਜਨਰਲ ਸਕੱਤਰ ਡਾ. ਪ੍ਰਨੀਤੀ ਪੱਡਾ, ਕਮਿਉਨਿਟੀ ਮੈਡੀਕਲ ਵਿਭਾਗ ਦੇ ਮੁਖੀ ਡਾ. ਸਿੰਮੀ ਉਬਰਾਏ ਸਮੇਤ ਹੋਰ ਮਾਹਰ ਵੀ ਮੌਜੂਦ ਸਨ। ਇਸ ਮੌਕੇ ਸਿਹਤ ਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਡਾ. ਸ਼ਵਿੰਦਰ ਸਿੰਘ ਅਤੇ ਡਾ. ਅਵਤਾਰ ਸਿੰਘ ਪੱਡਾ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਤ ਕੀਤਾ ਗਿਆ।



Scroll to Top