Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ

ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ

ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ
-ਜ਼ਿਲ੍ਹੇ ਦੇ 15 ਕਿਸਾਨਾਂ ਦੇ ਕੱਟੇ ਚਲਾਨ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ
-ਕਿਹਾ, ਖੇਤਾਂ ‘ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ
ਪਟਿਆਲਾ, 8 ਅਕਤੂਬਰ:
ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਹੋਣਗੇ ਤੇ ਚਲਾਨ ਕੀਤੇ ਜਾਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 14 ਥਾਵਾਂ ‘ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਸੀ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕ ਹਨ, ਇਨ੍ਹਾਂ ਵਿੱਚ ਸੰਗਤਪੁਰਾ ਦੇ ਚੰਦ ਸਿੰਘ, ਮੈਹਸ ਦਾ ਕਾਸ਼ਤਕਾਰ, ਅਰਾਈ ਮਾਜਰਾ ਦੇ ਹਰਪ੍ਰੀਤ ਸਿੰਘ, ਲੰਗ ਦੇ ਕਰਤਾਰ ਸਿੰਘ, ਦੁਗਾਲ ਕਲਾਂ ਦੇ ਰਣਧੀਰ ਸਿੰਘ, ਦੁਗਾਲ ਖੁਰਦ ਦੇ ਜਮੀਨ ਮਾਲਕ ਗੁਰਮੀਤ ਕੌਰ, ਘੰਗਰੋਲੀ ਦੇ ਜਮੀਨ ਮਾਲਕ ਬਲਵੀਰ ਕੌਰ, ਅਤਾਲਾਂ ਦੇ ਸੁੱਚਾ ਸਿੰਘ, ਲਾਲਵਾ ਦੇ ਜੈਮਲ ਸਿੰਘ, ਮਰੌੜੀ ਦੇ ਕਪੂਰ ਸਿੰਘ, ਅਗੇਤਾ ਦਾ ਬਲਜਿੰਦਰ ਸਿੰਘ, ਹੱਲਾ ਦਾ ਜਸਦੀਪ ਸਿੰਘ, ਹਰਵਿੰਦਰ ਸਿੰਘ, ਹਰਿਆਊ ਖੁਰਦ ਦੇ ਜਸਪਾਲ ਸਿੰਘ ਤੇ ਗੁਰਮੀਤ ਸਿੰਘ ਸ਼ਾਮਲ ਹਨ। ਇਨ੍ਹਾਂ ਦੇ ਚਲਾਨ ਕੱਟਕੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਵੀ ਦਰਜ ਕੀਤਾ ਜਾਵੇਗਾ।
ਦੂਜੇ ਪਾਸੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਮੌਕੇ ‘ਤੇ ਵੀ ਪੁੱਜ ਰਿਹਾ ਹੈ। ਅੱਜ ਪਾਤੜਾਂ ਦੇ ਨਿਆਲ ਵਿਖੇ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਸਮਾਣਾ ਦੀ ਟੀਮ ਨੇ ਮੌਕੇ ‘ਤੇ ਜਾ ਕੇ ਬੁਝਾ ਦਿੱਤਾ। ਜਦਕਿ ਪਿੰਡ ਕਮਾਸਪੁਰ ਦੇ ਖੇਤਾਂ ਵਿੱਚ ਅੱਗ ਲਗਾਉਣ ਵਾਲੇ ਕਿਸਾਨ ਨੇ ਖੇਤੀਬਾੜੀ ਅਫ਼ਸਰ ਸਮਾਣਾ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਆਪਣੀ ਗ਼ਲਤੀ ਮੰਨਕੇ ਅੱਗੇ ਤੋਂ ਖੇਤਾਂ ਵਿੱਚ ਅੱਗ ਨਾ ਲਾਉਣ ਦਾ ਪ੍ਰਣ ਵੀ ਕੀਤਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top