ਬੀਬੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ
ਬੀਬੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ
ਸ. ਭੂੰਦੜ, ਸ. ਰੱਖੜਾ ਸਮੇਤ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਬਜਾਜ ਪਰਿਵਾਰ ਨੂੰ ਸੌਂਪੀ ਦਸਤਾਰ
ਸਿਹਤ ਮੰਤਰੀ ਸਮੇਤ ਆਪ ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪੁੱਜੇ
ਪਟਿਆਲਾ 8 ਅਕਤੂਬਰ ()
ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ, ਸ਼ਹਿਰ ਦੀਆਂ ਧਾਰਮਕ ਅਤੇ ਸਮਾਜਕ ਜਥੇਬੰਦੀਆਂ ਦੇ ਆਗੂਆਂ, ਆਪ ਵਿਧਾਇਕਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਬੀਬੀ ਪਰਮਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਮੁੱਖਵਾਕ ਲਿਆ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ।
ਅੰਤਿਮ ਅਰਦਾਸ ਮੌਕੇ ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਦੇਣ ਪੁੱਜੀਆਂ ਸਖਸ਼ੀਅਤਾਂ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਜਾਜ ਪਰਿਵਾਰ ਦੀ ਬਾਦਲ ਪਰਿਵਾਰ ਨਾਲ ਨੇੜ੍ਹਤਾ ਦੇ ਚੱਲਦਿਆਂ ਬੀਬੀ ਪਰਮਜੀਤ ਕੌਰ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਕੰਮ ਕਰਨ ਦੀ ਸੁਭਾਗ ਮਿਲਿਆ ਉਨ੍ਹਾਂ ਵੱਲੋਂ ਧਾਰਮਕ ਖੇਤਰ ਵਿਚ ਧਰਮ ਦੀ ਪ੍ਰਚਾਰ ਲਹਿਰ ਨੂੰ ਅਗਾਂਹ ਤੋਰਨ ਵਿਚ ਅਹਿਮ ਯੋਗਦਾਨ ਪਾਇਆ ਗਿਆ, ਜਿਸ ਨੂੰ ਪਾਰਟੀ ਅਤੇ ਧਾਰਮਕ ਸਫਾਂ ਵਿਚ ਭੁਲਾਇਆ ਨਹੀਂ ਜਾ ਸਕਦਾ। ਇਸ ਉਪਰੰਤ ਸ. ਰੱਖੜਾ ਨੇ ਵੀ ਬੀਬੀ ਪਰਮਜੀਤ ਕੌਰ ਨੂੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਬੀਬੀ ਪਰਮਜੀਤ ਕੌਰ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਬੁੱਢਾ ਦਲ ਦੇ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਬੀਬੀ ਪਰਮਜੀਤ ਕੌਰ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਦੀ ਧਾਰਮਕ ਖੇਤਰ ਵਿਚ ਪਾਇਆ ਯੋਗਦਾਨ ਵੱਡਮੁੱਲਾ, ਜੋ ਹੋਰਨਾਂ ਦਾ ਵੀ ਮਾਰਗ ਦਰਸ਼ਨ ਕਰਦਾ ਹੈ। ਇਸ ਮੌਕੇ ਸ਼ਰਧਾ ਸਤਿਕਾਰ ਭੇਂਟ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਡਾਇਰੈਕਟਰ ਸੀ.ਐਮ. ਪੰਜਾਬ ਬਲਤੇਜ ਸਿੰਘ ਪਨੂੰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਦੇਵ ਸਿੰਘ ਮਾਨ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਡਾ. ਨਵਜੋਤ ਕੌਰ ਸਿੱਧੂ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਹਰਿੰਦਰਪਾਲ ਸਿੰਘ ਟੌਹੜਾ, ਭਾਈ ਗੁਰਦੀਪ ਸਿੰਘ ਕੰਬਲੀ ਵਾਲੇ, ਭਗਵਾਨ ਦਾਸ ਜੁਨੇਜਾ, ਪਵਨ ਕੁਮਾਰ ਗੁਪਤਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਲਖਵੀਰ ਸਿੰਘ ਲੌਟ, ਸੁੁਖਬੀਰ ਸਿੰਘ ਅਬਲੋਵਾਲ, ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ, ਸੀਨੀ. ਅਕਾਲੀ ਆਗੂ ਮਹਿੰਦਰ ਸਿੰਘ ਲਾਲਵਾ, ਜਗਜੀਤ ਸਿੰਘ ਕੋਹਲੀ, ਏਡੀਜੀਪੀ ਰਾਏ ਸਿੰਘ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇ. ਕਰਨੈਲ ਸਿੰਘ ਵਿਰਕ, ਡਿਪਟੀ ਡਾਇਰੈਕਟਰ ਈਸ਼ਵਿੰਦਰ ਸਿੰਘ ਗਰੇਵਾਲ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਏਆਈਜੀ ਹਰਪਾਲ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਸਾਬਕਾ ਐਸਡੀਐਮ ਗੁਰਪਾਲ ਸਿੰਘ ਚਹਿਲ, ਸਾਬਕਾ ਕੌਂਂਸਲਰ, ਸੁਖਵਿੰਦਰਪਾਲ ਸਿੰਘ ਮਿੰਟਾ, ਪਰਵਿੰਦਰ ਸਿੰਘ ਸ਼ੋਰੀ, ਦਰਵੇਸ਼ ਗੋਇਲ, ਹਰਮੀਤ ਸਿੰਘ ਬਡੂੰਗਰ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਅਮਰਜੀਤ ਸਿੰਘ ਬਠਲਾ, ਗੁਰਮੀਤ ਸਿੰਘ ਸਧਾਣਾ, ਰਵਿੰਦਰਪਾਲ ਸਿੰਘ ਪਿ੍ਰੰਸ, ਇੰਦਰਜੀਤ ਸਿੰਘ ਬਿੰਦਰਾ ਆਦਿ ਸਖਸ਼ੀਅਤਾਂ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ਾਮਲ ਸਨ। ਅੰਤ ਵਿਚ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਅਤੇ ਨਵਤੇਜ ਸਿੰਘ ਬਜਾਜ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ।