Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ

ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ

ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ ‘ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ
ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ
ਚੰਡੀਗੜ੍ਹ, 9 Oct : ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲੀਸ ਨੇ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲੀਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।
ਕਾਂਗਰਸ ਨੇ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐਸਵਾਈਐਲ ਦੇ ਮੁੱਦੇ ‘ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ।
ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ । ਚੰਡੀਗੜ੍ਹ ਪੁਲੀਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਬਹਿਸ ਲਈ ਤਿਆਰ ਹਨ, ਪਰ ਸਾਰੀਆਂ ਪਾਰਟੀਆਂ ਨੂੰ ਬਰਾਬਰ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਮੀਡੀਆ ਦੇ ਸਾਹਮਣੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ ਅਤੇ ਉਹ ਸਰਕਾਰ ਦੇ ਹਰ ਸਵਾਲ ਦਾ ਜਵਾਬ ਦੇਣਗੇ।

Advertisement
Advertisement
Advertisement
Advertisement
Scroll to Top