Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ

ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ

ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ
ਸਿੱਖ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਚਲਾਈਆਂ ਗੋਲ਼ੀਆਂ
ਚੰਡੀਗੜ੍ਹ : ਕੈਨੇਡਾ ਤੋਂ ਬਾਅਦ ਹੁਣ ਬਰਤਾਨੀਆ ’ਚ ਵੀ ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਹੋ ਗਏ ਹਨ। ਵਿਰੋਧ ਕਰਨ ਵਾਲੇ ਸਿੱਖਾਂ ਨੂੰ ਖ਼ਾਲਿਸਤਾਨ ਸਮਰਥਕ ਧਮਕੀਆਂ ਵੀ ਦੇ ਰਹੇ ਹਨ। ਬਰਤਾਨੀਆ ਦੇ ਇਕ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਗੋਲ਼ੀਆਂ ਚਲਾਈਆਂ ਗਈਆਂ। ਕਾਰ ’ਤੇ ਪੇਂਟ ਵੀ ਸੁੱਟਿਆ ਗਿਆ। ਇੰਟਰਨੈੱਟ ਮੀਡੀਆ ’ਤੇ ਇਕ ਪੋਸਟ ਪਾ ਕੇ ਉਕਤ ਜਾਣਕਾਰੀ ਦਿੱਤੀ ਗਈ ਹੈ। ਬਰਤਾਨੀਆ ਦੇ ਹੋਸਲੋਂ ’ਚ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ਨੇ ਦੱਸਿਆ ਕਿ ਉਹ ਖ਼ਾਲਿਸਤਾਨ ਦਾ ਵਿਰੋਧ ਕਰਦੇ ਅ ਰਹੇ ਹਨ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ’ਤੇ ਹੁਣ ਤੱਕ ਚਾਰ ਵਾਰ ਹਮਲੇ ਹੋ ਚੁੱਕੇ ਹਨ। ਇੰਟਰਨੈੱਟ ਮੀਡੀਆ ’ਤੇ ਉਨ੍ਹਾਂ ਦੇ ਪਰਿਵਾਰ ਦੀ ਤਸਵੀਰ ਪ੍ਰਸਾਰਿਤ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਦੀ ਜਾਣਕਾਰੀ ਨੂੰ ਜਨਤਕ ਕੀਤਾ ਜਾ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਪੁਲਿਸ ਨੇ ਸੁਰੱਖਿਆ ਦਿੱਤੀ ਸੀ ਪਰ ਸੁਰੱਖਿਆ ਵਾਪਸ ਹੁੰਦਿਆਂ ਹੀ ਮੁੜ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਘਰ ਦੇ ਬਾਹਰ ਗੋਲ਼ੀਆਂ ਵੀ ਚਲਾਈਆਂ ਗਈਆਂ। ਜਿਕਰਯੋਗ ਹੈ ਕਿ ਵੱਖਵਾਦੀ ਜਮਾਤ ਸਿੱਖ ਫਾਰ ਜਸਟਿਸ ਵੱਲੋਂ ਭਾਰਤ ’ਚ ਹੋਣ ਵਾਲੇ ਕ੍ਰਿਕਟ ਮੈਚ ਨੂੰ ਲੈ ਕੇ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਖ਼ਾਲਿਸਤਾਨ ਸਮਰਥਕ ਅੱਦਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ’ਤੇ ਕੈਨੇਡਾ ਤੇ ਭਾਰਤ ’ਚ ਟਕਰਾਅ ਬਣਿਆ ਹੋਇਆ ਹੈ। ਕੈਨੇਡਾ ਵੱਲੋਂ ਦੋਸ਼ ਲਇਆ ਗਿਆ ਸੀ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਨਿੱਝਰ ਦੀ ਹੱਤਿਆ ਕੀਤੀ ਹੈ। ਭਾਰਤ ਨੇ ਇਸ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਤੋਂ ਬਾਅਦ ਵੀ ਲਗਾਤਾਰ ਵਿਵਾਦ ਚੱਲ ਰਿਹਾ ਹੈ।

Advertisement
Advertisement
Advertisement
Advertisement
Scroll to Top