Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ

25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼

ਮਾਨਸਾ, 5 Oct : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਅਗਲੀ ਤਰੀਕ ‘ਤੇ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਵਿੱਚ ਪਹੁੰਚ ਕੇ ਵਕੀਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ, ਕਿਉਂਕਿ ਸਾਰੇ ਮੁਲਜ਼ਮਾ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾ ਨੂੰ ਜਲਦ ਤੋਂ ਜਲਦ ਪੇਸ਼ ਕੀਤਾ ਜਾਵੇ। ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦਾ ਮਾਮਲਾ ਫਾਸਟ ਟ੍ਰੈਕ ਕੋਰਟ ‘ਚ ਚਲਾਇਆ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ। ਦਿੱਲੀ ‘ਚ ਸਪੈਸ਼ਲ ਸਿਲਕੀ ਇਨਵੈਸਟੀਗੇਸ਼ਨ ਵਿੱਚ ਸਿੱਧੂ ਮੂਸੇਵਾਲਾ ਤੇ ਰਾਕੇਟ ਲਾਂਚਰ ਨਾਲ ਗੋਲੀ ਚਲਾਈ ਗਈ ਸੀ। ਇਸ ਹਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਗੁੰਡੇ ਇੰਨੇ ਵੱਡੇ ਹਥਿਆਰਾਂ ਨਾਲ ਸ਼ਰੇਆਮ ਘੁੰਮਦੇ ਹਨ ਅਤੇ ਉਨ੍ਹਾਂ ਦੇ ਪੁੱਤਰ ਦਾ 47 ਨਾਲ ਹੀ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ‘ਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ।

Advertisement
Advertisement
Advertisement
Advertisement
Scroll to Top