Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:46 am

+91 90915 01313 , +91 90916 01313

punjabbanni@gmail.com
punjabbani@yahoo.com

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 6 ਅਕਤੂਬਰ:

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨਾਲ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਮਾਰਟ ਸਿਟੀਜ਼ ਮਿਸ਼ਨ ਲਈ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਪਾਸੋਂ ਵਿਸਥਾਰ ਪੂਰਵਕ ਜਾਣਕਾਰੀ ਲਈ। ਇਸੇ ਤਰ੍ਹਾਂ ਅਮਰੁਤ-24×7 ਵਾਟਰ ਸਪਲਾਈ ਅਤੇ ਟ੍ਰੀਟਿਡ ਵੇਸਟ ਵਾਟਰ ਦੀ ਮੁੜ ਵਰਤੋਂ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ- ਸੀ.ਬੀ.ਜੀ. ਬਾਇਓ ਮਿਥੀਨੇਸ਼ਨ ਪਲਾਂਟਾਂ, ਸੀ ਐਡ ਡੀ ਵੇਸਟ ਮੈਨੇਜਮੈਂਟ ਪਲਾਂਟ, ਵਿਰਾਸਤੀ ਰਹਿੰਦ-ਖੂੰਹਦ ਦੇ ਇਲਾਜ ਦੀ ਪ੍ਰਗਤੀ ਅਤੇ ਸਵੱਛ ਭਾਰਤ ਮਿਸ਼ਨ 1.0 ਅਤੇ ਸਵੱਛ ਭਾਰਤ ਮਿਸ਼ਨ 2.0 ਦੀ ਵਿੱਤੀ ਸਥਿਤੀ ਆਦਿ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਜਿਨ੍ਹਾਂ ਮੱਦਾਂ ਅਧੀਨ ਫੰਡਜ਼ ਬਕਾਇਆ ਹਨ ਉਹਨਾਂ ਫ਼ੰਡਜ਼ ਨੂੰ ਦਿਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ਵਿੱਚ ਵਰਤਿਆ ਜਾਵੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਪ੍ਰਸਤਾਵ ਵੀ ਪੇਸ਼ ਕੀਤੇ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਅਨੁਸਾਰ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਰਜਸ਼ੀਲ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top