Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ

ਦੁਆਰਾ: Punjab Bani ਪ੍ਰਕਾਸ਼ਿਤ :Friday, 06 October, 2023, 03:11 PM

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ
-ਪਟਿਆਲਾ ਦੇ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਬਿਨਾਂ ਅੱਗ ਲਗਾਏ ਕੀਤਾ ਪਰਾਲੀ ਦਾ ਨਿਪਟਾਰਾ, ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ
-80 ਏਕੜ ਜ਼ਮੀਨ ‘ਚ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਵਾਈਆਂ : ਅਮਰਜੀਤ ਸਿੰਘ
-ਕਿਹਾ, ਪਰਾਲੀ ਊਰਜਾ ਦਾ ਚੰਗਾ ਸਰੋਤ, ਇੰਡਸਟਰੀ ‘ਚ ਆਸਾਨੀ ਨਾਲ ਹੋ ਸਕਦੀ ਹੈ ਪਰਾਲੀ ਦੀ ਵਰਤੋਂ
-ਅੱਗ ਨਾ ਲਗਾਉਣ ਨਾਲ ਖੇਤ ਦੀ ਉਪਜਾਊ ਸ਼ਕਤੀ ‘ਚ ਹੋਇਆ ਵਾਧਾ, ਝਾੜ ‘ਚ ਵੀ ਪਿਆ ਫ਼ਰਕ
ਪਟਿਆਲਾ, 6 ਅਕਤੂਬਰ:
ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ, ਜਿਸ ਦੀ ਮਿਸਾਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਪੂਨੀਆ ਖਾਨਾ ਦੇ ਕਿਸਾਨ ਅਮਰਜੀਤ ਸਿੰਘ ਹਨ, ਜੋ ਆਪਣੀ 80 ਏਕੜ ਜ਼ਮੀਨ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਬੇਲਰ ਨਾਲ ਗੰਢਾਂ ਬਣਾਕੇ ਕਰ ਰਹੇ ਹਨ।
ਆਪਣਾ ਖੇਤੀ ਤਜਰਬਾ ਸਾਂਝਾ ਕਰਦਿਆਂ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ 60 ਏਕੜ ਆਪਣੀ ਅਤੇ 20 ਏਕੜ ਠੇਕੇ ‘ਤੇ ਜ਼ਮੀਨ ਹੈ, ਜਿਸ ‘ਤੇ ਉਨ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ ਕਦੇ ਅੱਗ ਨਹੀਂ ਲਗਾਈ ਸਗੋਂ ਬੇਲਰ ਦੀ ਮਦਦ ਨਾਲ ਗੰਢਾਂ ਬਣਵਾਈਆਂ ਹਨ, ਜਿਸ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਤੁਰੰਤ ਖੇਤ ਖਾਲੀ ਹੋ ਜਾਂਦੇ ਹਨ।
ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋ ਪੁੱਤਰਾਂ ਸਤਵੰਤ ਸਿੰਘ ਅਤੇ ਧਨਵੰਤ ਸਿੰਘ ਨਾਲ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਚਾਰ ਸਾਲ ਤੋਂ ਸਫਲਤਾਪੂਰਵਕ ਖੇਤੀ ਕਰ ਰਹੇ ਹਨ ਤੇ ਇਸ ਵਾਰ ਝੋਨੇ ਦੀ ਪੀ.ਆਰ. 126 ਕਿਸਮ ਲਗਾਈ ਸੀ, ਜਿਸ ਦਾ ਪ੍ਰਤੀ ਏਕੜ 7 ਕੁਆਇੰਟ ਝਾੜ ਨਿਕਲਿਆ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ ‘ਚ ਕਮੀ ਆਈ ਹੈ, ਉਥੇ ਹੀ ਝਾੜ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਗੰਢਾਂ ਬਣਾਉਣ ਦੇ ਆਪਣੇ ਤਜਰਬੇ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ ਬੇਲਰ ਰਾਹੀ ਗੰਢਾਂ ਬਣਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਰਾਲੀ ਊਰਜਾ ਦਾ ਚੰਗਾ ਸਰੋਤ ਹੈ ਅਤੇ ਇਸ ਦੀ ਵਰਤੋਂ ਇੰਡਸਟਰੀ ਵਿੱਚ ਆਸਾਨੀ ਨਾਲ ਹੋ ਸਕਦੀ ਹੈ ਜਿਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣੋ ਬਚਦਾ ਹੈ ਨਾਲ ਹੀ ਖੇਤ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਇੰਡਸਟਰੀ ਨੂੰ ਵੀ ਆਸਾਨੀ ਨਾਲ ਬਾਲਣ ਉਪਲਬੱਧ ਹੋ ਜਾਂਦਾ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦੀਆਂ ਗੰਢਾਂ ਬਣਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਅਸੀਂ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਾਂ ਸਗੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਰਹਿਣ ਲਈ ਸੁਰੱਖਿਅਤ ਵਾਤਾਵਰਣ ਦੇਣ ‘ਚ ਯੋਗਦਾਨ ਪਾਵਾਂਗੇ।



Scroll to Top