ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਦਾ ਦੇਹਾਂਤ
ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਦਾ ਦੇਹਾਂਤ
ਐੱਸ.ਏ.ਐਸ. ਨਗਰ, 12 ਅਕਤੂਬਰ 2023- ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ – ਬਰਨਾਲਾ) ਦਾ ਅੱਜ ਸਵੇਰੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਦੇਹਾਂਤ ਹੋ ਗਿਆ ਹੈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਚ ਲੰਮਾ ਸਮਾਂ ਹੱਡੀਆਂ ਦੇ ਮੁਖੀ ਡਾਕਟਰ ਵੀ ਰਹੇ। ਉਹ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਤਾਇਆ ਜੀ ਸਨ।
ਉਹਨਾਂ ਦਾ ਅੰਤਿਮ ਸੰਸਕਾਰ ਅੱਜ 12 ਅਕਤੂਬਰ, ਦੁਪਹਿਰ 2:00 ਵਜੇ ਸੈਕਟਰ-25, ਚੰਡੀਗੜ੍ਹ ਵਿਖੇ ਹੋਵੇਗਾ। ਡਾ. ਸ਼ਵਿੰਦਰ ਸਿੰਘ ਗਿੱਲ ਦੇ ਦੇਹਾਂਤ ਸਬੰਧੀ ਵੱਖੋ ਵੱਖ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਤੇ ਕਿਹਾ ਕਿ ਉਹਨਾਂ ਦੀ ਅਰਦਾਸ ਹੈ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।