Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਹੈਲੋ ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜ਼ਰੂਰਤ ਹੈ ?

ਦੁਆਰਾ: Punjab Bani ਪ੍ਰਕਾਸ਼ਿਤ :Wednesday, 11 October, 2023, 07:28 PM

ਹੈਲੋ ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜ਼ਰੂਰਤ ਹੈ ?

– ਕਿਸਾਨਾਂ ਵੱਲੋਂ ਚੈਟ ਬੋਟ ‘ਤੇ ਪਰਾਲੀ ਪ੍ਰਬੰਧਨ ਲਈ ਬਣਾਈ ਪਹੁੰਚ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ

-ਕਿਸਾਨਾਂ ਕੋਲ ਸਮੇਂ ਸਿਰ ਮਸ਼ੀਨਰੀ ਦੀ ਪਹੁੰਚ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ

-ਕਿਸਾਨ ਵਟਸ ਐਪ ਨੰਬਰ 73800-16070 ‘ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਲੈਣ ਜਾਣਕਾਰੀ : ਡਿਪਟੀ ਕਮਿਸ਼ਨਰ

-ਕਿਹਾ, ਵਟਸ ਐਪ ਚੈਟ ਬੋਟ ‘ਤੇ ਪਹੁੰਚ ਬਣਾਉਣ ਵਾਲਿਆਂ ਨਾਲ ਕੀਤਾ ਜਾ ਰਿਹੈ ਸਿੱਧਾ ਸੰਪਰਕ

ਪਟਿਆਲਾ, 11 ਅਕਤੂਬਰ:
ਹੈਲੋ ਅਸੀਂ ਡੀ.ਸੀ. ਦਫ਼ਤਰ ਚੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੈ? ਇਹ ਸ਼ਬਦ ਉਨ੍ਹਾਂ ਕਿਸਾਨਾਂ ਨੂੰ ਸੁਣਨ ਨੂੰ ਮਿਲ ਰਹੇ ਹਨ, ਜਿਨ੍ਹਾਂ ਵੱਲੋਂ ਵਟਸ ਐਪ ਚੈਟ ਬੋਟ ਨੰਬਰ 73800-16070 ‘ਤੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਵਾਇਤੀ ਤਕਨੀਕਾਂ ਦੇ ਨਾਲ ਨਾਲ ਨਵੀਨਤਮ ਤਕਨੀਕਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਗਿਆ ਹੈ ਜਿਸ ‘ਤੇ ਕਿਸਾਨ ਪੰਜਾਬੀ ਭਾਸ਼ਾ ਵਿੱਚ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਚੈਟ ਬੋਟ ‘ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਗਈ ਸੀ, ਹੁਣ ਉਨ੍ਹਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਥੋ ਉਨ੍ਹਾਂ ਕਿਸਾਨਾਂ ਨੂੰ ਫੋਨ ਕਾਲ ਕਰਕੇ ਇਹ ਪੁੱਛਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਿਹੜੀ ਮਸ਼ੀਨਰੀ ਤੇ ਕਿਹੜੇ ਦਿਨ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਵੀ ਚੈਟ ਬੋਟ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਕਿਸਾਨ ਵੀ ਪਰਾਲੀ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੁਚੇਤ ਹਨ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਤ ਕਰਨ ਦੇ ਪਹਿਲੇ ਦਿਨ ਹੀ 200 ਤੋਂ ਵਧੇਰੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਪਾਸੋਂ ਝੋਨੇ ਦੀ ਕਟਾਈ ਦੀ ਮਿਤੀ ਅਤੇ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਦੀ ਜ਼ਰੂਰਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਜੋ ਸਬੰਧਤ ਖੇਤਰ ਦੇ ਨੋਡਲ ਅਫ਼ਸਰ ਨੂੰ ਨਾਲੋਂ ਨਾਲ ਭੇਜੀ ਜਾ ਰਹੀ ਹੈ।



Scroll to Top