Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 9:30 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ : ਸਾਕਸ਼ੀ ਸਾਹਨੀ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ : ਸਾਕਸ਼ੀ ਸਾਹਨੀ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ : ਸਾਕਸ਼ੀ ਸਾਹਨੀ
-ਪਰਾਲੀ ਪ੍ਰਬੰਧਨ ਲਈ ਵਿਭਾਗ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਣ : ਡਿਪਟੀ ਕਮਿਸ਼ਨਰ
ਪਟਿਆਲਾ, 13 ਅਕਤੂਬਰ:

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 2 ਲੱਖ 5 ਹਜ਼ਾਰ 672 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 2 ਲੱਖ 208 ਮੀਟ੍ਰਿਕ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 88823 ਮੀਟਰਿਕ ਟਨ, ਮਾਰਕਫੈਡ ਵੱਲੋਂ 43111 ਮੀਟਰਿਕ ਟਨ, ਪਨਸਪ ਵੱਲੋਂ 40262 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28012 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 362.37 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖਰੀਦ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ ਅਤੇ ਫ਼ਸਲ ਦੀ ਅਦਾਇਗੀ ਅਤੇ ਲਿਫ਼ਟਿੰਗ ਵੀ ਤੁਰੰਤ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਸਮੇਂ ਸਿਰ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫ਼ਸਲਾ ਲਈ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ।

Scroll to Top