Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਖਿਲ ਕਾਕਾ ਬਣੇ ਆਰੀਆ ਸਮਾਜ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ

ਨਿਖਿਲ ਕਾਕਾ ਬਣੇ ਆਰੀਆ ਸਮਾਜ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ

ਨਿਖਿਲ ਕਾਕਾ ਬਣੇ ਆਰੀਆ ਸਮਾਜ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ
ਪਟਿਆਲਾ : ਆਰੀਆ ਸਮਾਜ ਦੁਕਾਨਦਾਰ ਐਸੋਸੀਏਸ਼ਨ ਦੀ ਬੈਠਕ ਵੇਦ ਮੰਦਰ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿੱਚ ਸਮੂਹ ਦੁਕਾਨਦਾਰਾਂ ਨੇ ਵੱਡੇ ਪੱਧਰ ਤੇ ਭਾਗ ਲਿਆ । ਇਸ ਮੀਟਿੰਗ ਵਿੱਚ ਆਰੀਆ ਸਮਾਜ ਦੀ ਬੇਹਤਰੀ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਖੁੱਲ ਕੇ ਚਰਚਾ ਕੀਤੀ ਗਈ । ਇਸ ਮੌਕੇ ਸਰਬਸੰਮਤੀ ਨਾਲ ਨਿਖਿਲ ਕਾਕਾ ਨੂੰ ਆਰੀਆ ਸਮਾਜ ਦੁਕਾਨਦਾਰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣ ਲਿਆ। ਕਿਉਂਕਿ ਉਹਨਾਂ ਦਾ ਪਰਿਵਾਰ 1948 ਤੋਂ ਇਸੇ ਬਾਜ਼ਾਰ ਵਿੱਚ ਆਪਣੀ ਦੁਕਾਨ ਚਲਾ ਰਿਹਾ ਹੈ । ਇਸ ਮੌਕੇ ਮੀਟਿੰਗ ਦਾ ਸੰਚਾਲਨ ਕਰ ਰਹੇ ਆਸ਼ੂਤੋਸ਼ ਗੌਤਮ ਅਤੇ ਨਵੇਂ ਚੁਣੇ ਪ੍ਰਧਾਨ ਨਿਖਲ ਕਾਕਾ ਨੇ ਕਿਹਾ ਕਿ ਆਰੀਆ ਸਮਾਜ ਚੌਂਕ ਸ਼ਹਿਰ ਦੇ ਸਭ ਤੋਂ ਪੁਰਾਣੇ ਬਾਜ਼ਾਰਾਂ ਵਿੱਚੋਂ ਇੱਕ ਹੈ । ਇੱਥੇ ਟਰੈਫਿਕ ਦੀ ਸਮੱਸਿਆ ਜੀ. ਐਸ. ਟੀ. ਵਿਭਾਗ ਦੁਆਰਾ ਦੁਕਾਨਦਾਰਾਂ ਨੂੰ ਤੰਗ ਕਰਨਾ, ਸਫਾਈ ਅਤੇ ਹੋਰ ਮੁੱਦਿਆਂ ਤੇ ਵਿਚਾਰ ਕੀਤਾ ਗਿਆ । ਇਸ ਮੌਕੇ ਆਸ਼ੂਤੋਸ਼ ਨੇ ਕਿਹਾ ਕਿ ਨਿਖਿਲ ਕਾਕਾ ਕਿਸੀ ਵੀ ਤਰ੍ਹਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹਨ । ਚਾਹੇ ਉਹ ਨਗਰ ਨਿਗਮ ਨਾਲ ਸੰਬੰਧਿਤ ਹੋਵੇ ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਹੋਰ ਵਿਭਾਗ ਨਾਲ ਸਬੰਧਤ ਹੋਵੇ । ਕਾਕਾ ਹਮੇਸ਼ਾ ਹੀ ਇਲਾਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ । ਇਸ ਮੌਕੇ ਕਾਕਾ ਨੇ ਸਮੂਹ ਦੁਕਾਨਦਾਰਾਂ ਦਾ ਇਸ ਅਹੁਦੇ ਤੇ ਬਿਰਾਜਮਾਨ ਕਰਨ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਸੁਭਾਸ਼ ਵਰਮਨ, ਤਰਸੇਮ ਸੈਮੀ, ਪ੍ਰਿਤਪਾਲ, ਜਗਦੀਸ਼ ਪੂਸਾ, ਰਿਸ਼ੀ ਭਾਰਦਵਾਜ, ਪਵਨ ਅਹੂਜਾ, ਚਿਰਾਗ ਅਹੂਜਾ, ਰਜੇਸ਼ ਸ਼ਰਮਾ, ਵਿਨੋਦ ਕੁਮਾਰ, ਗੁਲਸ਼ਨ ਕੁਮਾਰ, ਨਰਿੰਦਰ ਕੁਮਾਰ, ਸੰਜੇ ਸੇਠੀ, ਮੋਹਨ ਲਾਲ, ਮੋਨੀ ਰਾਮ, ਮਨਮੋਹਨ ਕਪੂਰ, ਅਮਰਦੀਪ ਭਾਟੀਆ, ਵਿੱਕੀ ਕਪੂਰ, ਕੁਲਦੀਪ ਸਾਗਰ, ਅਮਰ ਚੰਦ, ਸ਼ਿਵ ਕੁਮਾਰ, ਦੀਪਕ ਕੁਮਾਰ, ਰਾਜਨ ਕਾਲਰਾ, ਰਜਿੰਦਰ ਸਚਦੇਵਾ, ਕੁਸ਼ਲ ਚੋਪੜਾ, ਚਿੰਟੂ ਕੱਕੜ, ਸਮੀਰ ਗੁਪਤਾ, ਸੰਜੀਵ ਗੁਪਤਾ, ਰਾਜੇਸ਼ ਮਲਹੋਤਰਾ, ਸੰਜੇ ਸਿਆਲ, ਆਸ਼ੂ ਰਹੇਜਾ, ਬੰਟੀ ਕਿੱਟੂ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top