Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:15 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰ ਅੰਦਰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ ਮਹਾ ਸ਼ਿਵਰਾਤਰੀ ਦਾ ਤਿਉਹਾਰ : ਆਰ.ਕੇ ਸਿੰਗਲਾ

ਸ਼ਹਿਰ ਅੰਦਰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ ਮਹਾ ਸ਼ਿਵਰਾਤਰੀ ਦਾ ਤਿਉਹਾਰ : ਆਰ.ਕੇ ਸਿੰਗਲਾ

ਸ਼ਹਿਰ ਅੰਦਰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ ਮਹਾ ਸ਼ਿਵਰਾਤਰੀ ਦਾ ਤਿਉਹਾਰ : ਆਰ. ਕੇ ਸਿੰਗਲਾ
– ਸੋਭਾ ਯਾਤਰਾ ਦਾ ਕੀਤਾ ਜਾਵੇਗਾ ਜ਼ੋਰਦਾਰ ਸਵਾਗਤ
ਪਟਿਆਲਾ, 12 ਫਰਵਰੀ : ਉੱਘੇ ਸਮਾਜ ਸੇਵੀ ਅਤੇ ਸੀਨੀਅਰ ਨੇਤਾ ਆਰ.ਕੇ ਸਿੰਗਲਾ ਨੇ ਆਖਿਆ ਕਿ ਮਹਾਸ਼ਿਵਰਾਤਰੀ ਭਗਵਾਨ ਸ਼ਿਵ ਸੰਕਰ ਜੀ ਦੇ ਤਿਉਹਾਰ ਨੂੰ ਸ਼ਾਹੀ ਸ਼ਹਿਰ ਅੰਦਰ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾਵੇਗਾ, ਜਿਸਨੂੰ ਲੈ ਕੇ ਤਿਆਰੀਆਂ ਵੀ ਆਰੰਭ ਕਰ ਦਿੱਤੀਆਂ ਗਈਆਂ ਹਨ । ਉਨ੍ਹਾ ਕਿਹਾ ਕਿ ਸ਼ਹਿਰ ਅੰਦਰ ਨਿਕਲਨ ਵਾਲੀ ਸੋਭਾ ਯਾਤਰਾ ਦਾ ਵੀ ਪੂਰੇ ਜੋਸ ਨਾਲ ਸਵਾਗਤ ਕੀਤਾ ਜਾਵੇਗਾ ਅਤੇ ਸ਼ਿਵ ਭਗਤਾਂ ਵਲੋ ਪੂਰੀ ਸ਼ਰਧਾਂ ਦੇ ਨਾਲ ਭਗਵਾਨ ਸ਼ਿਵ ਸੰਕਰ ਜੀ ਦਾ ਗੁਣਗਾਨ ਕਰਕੇ ਇਸ ਤਿਉਹਾਰ ਨੂੰ ਮਨਾਇਆ ਜਾਵੇਗਾ । ਉਨ੍ਹਾ ਕਿਹਾ ਕਿ 26 ਫਰਵਰੀ ਨੂੰ ਭਗਵਾਨ ਸ਼ਿਵ ਸੰਕਰ ਦਾ ਇਹ ਤਿਉਹਾਰ ਪੂਰੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਮਨਾਇਆ ਜਾਵੇਗਾ, ਜਿਸ ਲਈ ਜਿਥੇ ਤਿਆਰੀਆਂ ਆਰੰਭ ਕਰ ਦਿਤੀਆਂ ਗਈਆਂ ਹਨ, ਉੱਥੇ ਭਗਤਾਂ ਨੂੰ ਇਸ ਤਿਉਹਾਰ ਵਿਚ ਵਧ ਚੜਕੇ ਸ਼ਿਰਕਤ ਕਰਨ ਲਈ ਵੀ ਅਪੀਲ ਕੀਤੀ ਗਈ ਹੈ । ਉਨਾ ਕਿਹਾ ਕਿ ਜੇਕਰ ਪੰਚਾਂਗ ਦੇ ਆਧਾਰ ‘ਤੇ ਦੇਖਿਆ ਜਾਵੇ ਤਾਂ ਇਸ ਸਾਲ ਮਹਾਸ਼ਿਵਰਾਤਰੀ ਫਾਲਗੁਨ ਕ੍ਰਿਸ਼ਨ ਚਤੁਰਦਸ਼ੀ ਤਰੀਕ 26 ਫਰਵਰੀ ਨੂੰ ਸਵੇਰੇ 11:08 ਵਜੇ ਤੋਂ 27 ਫਰਵਰੀ ਨੂੰ ਸਵੇਰੇ 08:54 ਵਜੇ ਤੱਕ ਹੈ । ਇਸ ਵਾਰ, ਜੇਕਰ ਅਸੀਂ ਉਦੈਤਿਥੀ ਅਤੇ ਪੂਜਾ ਮੁਹੂਰਤ ਦੋਵਾਂ ‘ਤੇ ਨਜ਼ਰ ਮਾਰੀਏ ਤਾਂ ਮਹਾਸ਼ਿਵਰਾਤਰੀ 26 ਫਰਵਰੀ ਬੁੱਧਵਾਰ ਨੂੰ ਹੈ, ਜਿਸਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ । ਉਨ੍ਹਾ ਕਿਹਾ ਕਿ ਉਨ੍ਹਾ ਦੀ ਟੀਮ ਵਲੋ ਸ਼ੋਭਾ ਯਾਤਰਾ ਦਾ ਵੀ ਪੂਰੇ ਉਤਸਾਹ ਤੇ ਸ਼ਰਧਾ ਨਾਲ ਸਵਾਗਤ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top