Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:47 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਆਗਮਨ ਪੂਰਬ ਮੌਕੇ ਸ਼ੋਭਾ ਯਾਤਰਾ

ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਆਗਮਨ ਪੂਰਬ ਮੌਕੇ ਸ਼ੋਭਾ ਯਾਤਰਾ

ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਆਗਮਨ ਪੂਰਬ ਮੌਕੇ ਸ਼ੋਭਾ ਯਾਤਰਾ
ਸਫਲਤਾ ਨਾਲ ਕੱਢਣ *ਤੇ ਪ੍ਰਬੰਧਕ ਆਗੂਆਂ ਦਾ ਵਾਲਮੀਕਿ ਭਾਈਚਾਰੇ ਨੇ ਕੀਤਾ ਵਿਸ਼ੇਸ਼ ਸਨਮਾਨ
ਪਟਿਆਲਾ : ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਫੈਕਟਰੀ ਏਰੀਆ ਵਲੋਂ ਸਫਲਤਾ ਪੂਰਵਕ ਕੱਢੀ ਗਈ ਸ਼ੋਭਾ ਯਾਤਰਾ ਦੇ ਪ੍ਰਬੰਧਕ ਆਗੂਆਂ ਦਾ ਵਾਲਮੀਕਿ ਧਰਮ ਸਭਾ ਗਾਂਧੀ ਨਗਰ ਲਾਹੋਰੀ ਗੇਟ ਵਲੋਂ ਪ੍ਰਧਾਨ ਰਾਜੇਸ਼ ਕੁਮਾਰ ਕਾਲਾ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ । ਦੋਵਾਂ ਭਾਈਚਾਰੇ ਵਲੋਂ ਗਲੀ—ਗਲੀ ਤੋਂ ਆਈ ਆਵਾਜ, ਜੈ ਵਾਲਮੀਕਿ, ਜੈ ਰਵਿਦਾਸ ਦੇ ਨਾਅਰੇ ਲਗਾਏ ਗਏ । ਇਸ ਮੌਕੇ ਲੱਡੂ ਵੰਡ ਕੇ ਮਾਨਵਤਾਵਾਦੀ ਸੰਤ ਰਵਿਦਾਸ ਪ੍ਰਕਾਸ਼ ਪੂਰਬ ਦੀ ਖੁਸ਼ੀ ਦਾ ਇਜਹਾਰ ਕੀਤਾ ਗਿਆ । ਇਸ ਦੌਰਾਨ ਵਾਲਮੀਕਿ ਧਰਮ ਸਭਾ ਦੇ ਪ੍ਰਧਾਨ ਰਾਜੇਸ਼ ਕੁਮਾਰ ਕਾਲਾ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਸਮੇਂ—ਸਮੇਂ ਤੇ ਸੰਤਾਂ, ਪੀਰਾਂ, ਪੈਗੰਬਰਾਂ ਅਤੇ ਗੁਰੂਆਂ ਨੇ ਮਨੁੱਖਤਾ ਦੇ ਸੰਦੇਸ਼ ਲੋਕਾਂ ਨੂੰ ਦਿੱਤੇ ਅਤੇ ਜੀਵਨ ਜਿਉਣ ਦਾ ਸਹੀ ਮਾਰਗ ਦਿਖਾਇਆ ਹੈ । ਇਨ੍ਹਾਂ ਵਿੱਚ ਮਹਾਨ ਸਮਾਜ ਸੁਧਾਰਕ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰ ਬਰਾਬਰਤਾ ਵਾਲਾ ਸਮਾਜ ਕਾਇਮ ਕਰਨ ਤੇ ਜ਼ੋਰ ਦਿੱਤਾ, ਜਿਨ੍ਹਾਂ ਦੇ ਵਿਚਾਰਾਂ ਰਾਹੀਂ ਸਾਨੂੰ ਪ੍ਰੇਮ, ਸਮਾਨਤਾ ਅਤੇ ਭਾਈਚਾਰਕ ਸਾਂਝ ਨੂੰ ਮਜਬੂਤੀ ਅਤੇ ਜਾਤੀਵਾਦ, ਉੱਚ—ਨੀਚ ਦੇ ਭੇਦ—ਭਾਵ ਤੋਂ ਉਪਰ ਉੱਠਣ ਦਾ ਬਲ ਮਿਲਦਾ ਹੈ, ਇਸ ਲਈ ਸਾਨੂੰ ਸ੍ਰੀ ਗੁਰੂ ਰਵਿਦਾਸ ਵਲੋਂ ਦਿਖਾਏ ਮਾਰਗ ਤੇ ਚਲਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਰੱਖਣਾ ਚਾਹੀਦਾ ਹੈ ਅਤੇ ਸਮਾਜਿਕ, ਧਾਰਮਿਕ ਵਿਸ਼ੇਸ਼ ਦਿਨ ਸਾਂਝੇ ਤੌਰ ਤੇ ਮਨਾਉਣੇ ਚਾਹੀਦੇ ਹਨ । ਇਸ ਮੌਕੇ ਨਰੇਸ਼ ਕੁਮਾਰ ਨਿੰਦੀ, ਮੋਹਨ ਲਾਲ ਅਟਵਾਲ, ਮਨੋਜ਼ ਕੁਮਾਰ ਮੱਟੂ, ਅਜੈ ਕੁਮਾਰ ਸਿੱਪਾ, ਸੋਨੂੰ ਸੰਗਰ, ਰਾਜੇਸ਼ ਘਾਰੂ, ਨਰੇਸ਼ ਕੁਮਾਰ ਬੋਬੀ, ਕ੍ਰਿਸ਼ਨ ਹੰਸ, ਜੀਵਨਦਾਸ ਗਿੱਲ, ਰਾਜੀਵ ਰਾਮਾ, ਉਪਿੰਦਰ ਛਾਂਗਾ, ਜੀਵਨ ਲਾਲ ਪ੍ਰੇਮੀ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top