ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਲਕਾ ਲਹਿਰਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਲਕਾ ਲਹਿਰਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਸੰਗਤਾਂ ਨੂੰ ਦਿੱਤੀ ਮੁਬਾਰਕਬਾਦ, ਸ਼੍ਰੋਮਣੀ ਭਗਤ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਆ
ਲਹਿਰਾ/ ਮੂਨਕ, 12 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਵਿੱਚ ਸੰਗਤਾਂ ਵੱਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਆਯੋਜਿਤ ਧਾਰਮਿਕ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਉਹਨਾਂ ਨੇ ਗੁਰਦੁਆਰਾ ਸਾਹਿਬਾਨ ਅਤੇ ਮੰਦਰਾਂ ਵਿੱਚ ਇਕੱਤਰ ਹੋਈ ਸੰਗਤ ਨੂੰ ਪਵਿੱਤਰ ਪ੍ਰਕਾਸ਼ ਪੁਰਬ ਦੀ ਤਹਿ ਦਿਲੋਂ ਮੁਬਾਰਕਬਾਦ ਭੇਟ ਕੀਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਮਹਾਰਾਜ ਵੱਲੋਂ ਦਿਖਾਏ ਮਾਰਗ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ । ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਮੇਸ਼ਾ ਵਿਆਪਕ ਲੋਕ ਹਿਤਾਂ ਨੂੰ ਮੱਦੇ ਨਜ਼ਰ ਰੱਖਦਿਆਂ ਕਾਰਜ ਕੀਤੇ ਅਤੇ ਮਨੁੱਖਤਾ ਦੀ ਤਨ ਮਨ ਨਾਲ ਸੇਵਾ ਕੀਤੀ । ਕੈਬਨਿਟ ਮੰਤਰੀ ਬਰਿੰਦਰ ਗੋਇਲ ਮੂਨਕ, ਮਕਰੋੜ ਸਾਹਿਬ, ਆਲਮਪੁਰ, ਗੁਰਨੇ ਖੁਰਦ, ਲੇਹਲ ਕਲਾਂ, ਬੱਲਰਾ ਆਦਿ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਾਮਿਲ ਹੋਏ ਅਤੇ ਸੰਗਤਾਂ ਨੂੰ ਸ਼ੁੱਭ ਦਿਹਾੜੇ ਮੌਕੇ ਮੁਬਾਰਕਬਾਦ ਦਿੱਤੀ । ਇਸ ਦੌਰਾਨ ਵੱਖ-ਵੱਖ ਧਾਰਮਿਕ ਸੰਸਥਾਵਾਂ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਹਨਾਂ ਨਾਲ ਪੀ.ਏ ਰਾਕੇਸ ਕੁਮਾਰ ਗੁਪਤਾ, ਬੂਟਾ ਸਿੰਘ ਸਰਪੰਚ ਆਲਮਪੁਰ, ਮੱਖਣ ਸਿੰਘ ਸਰਪੰਚ ਗੁਰਨੇ ਖੁਰਦ, ਬਿੱਟੂ ਸਿੰਘ, ਚਰਨਜੀਤ ਸ਼ਰਮਾ, ਗੁਰਪ੍ਰੀਤ ਸਿੰੰਘ, ਜਸਪਾਲ ਸਿੰਘ, ਸੱਤਵੀਰ ਸਿੰਘ ਸੱਤੀ, ਮਲਕੀਤ ਸਿੰਘ ਸਰਪੰਚ ਬੱਲਰਾਂ, ਸਤੀਸ਼ ਕੁਮਾਰ, ਮਿਠੂ ਸੈਣੀ, ਬੱਬੂ ਸਿੰਗਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।