Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਫਿਲੌਰ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਨੂੰ ਕਾਬੂ ਕਰਕੇ ਕਰਵਾਈ ਜਬਰਦਸਤੀ ਰਜਿਸਟਰੀ

ਫਿਲੌਰ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਨੂੰ ਕਾਬੂ ਕਰਕੇ ਕਰਵਾਈ ਜਬਰਦਸਤੀ ਰਜਿਸਟਰੀ

ਫਿਲੌਰ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਨੂੰ ਕਾਬੂ ਕਰਕੇ ਕਰਵਾਈ ਜਬਰਦਸਤੀ ਰਜਿਸਟਰੀ
ਫਿਲੌਰ : ਪੰਜਾਬ ਦੇ ਫਿਲੌਰ ਤਹਿਸੀਲ ਕੰਪਲੈਕਸ ’ਚ ਨਾਇਬ ਤਹਿਸੀਲਦਾਰ ਨੂੰ ਦਫ਼ਤਰ ’ਚ ਹੀ ਕਾਬੂ ਕਰਕੇ ਕੇ ਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜ਼ਮੀਨ ਦੀ ਜ਼ਬਰਦਸਤੀ ਰਜਿਸਟਰੀ ਕਰਵਾਏ ਜਾਣ ਦੇ ਮਾਮਲੇ ਤੇ ਮੁਲਜਮਾਂ ਦੀ ਫੌਰੀ ਗ੍ਰਿਫ਼ਤਾਰੀ ਪਾਏ ਜਾਣ ਦੀ ਮੰਗ ਨੂੰ ਲੈ ਕੇ ਜਿ਼ਲ੍ਹੇ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨੇ ਨਾਇਬ ਤਹਿਸੀਲਦਾਰ ਦਾ ਸਮਰਥਨ ਕਰਦਿਆਂ ਆਖਿਆ ਹੈ ਕਿ ਤਿੰਨ ਦਿਨਾਂ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਹੜਤਾਲ ’ਤੇ ਜਾਣਗੇ । ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਰਾਮਜੀ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਪੁਲਸ ਅਧਿਕਾਰੀਆਂ ਵਲੋਂ ਰਾਮਦਾਸ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ ।
ਫਿਲੌਰ ਦੀ ਨਾਇਬ ਤਹਿਸੀਲਦਾਰ ਸੁਨੀਤਾ ਨੇ ਸਿ਼ਕਾਇਤ ’ਚ ਦੋਸ਼ ਲਗਾਇਆ ਕਿ ਸੋਮਵਾਰ 10 ਫਰਵਰੀ ਨੂੰ ਉਹ ਦਫ਼ਤਰ ’ਚ ਰਜਿਸਟਰੀ ਦਾ ਕੰਮ ਕਰ ਰਹੀ ਸੀ ਕਿ ਇਸ ਦੌਰਾਨ ਗੰਨਾ ਪਿੰਡ ਦੇ ਰਾਮਜੀ ਦਾਸ ਤੇ ਪਿੰਡ ਪੰਜਢੇਰਾ ਦੇ ਨੰਬਰਦਾਰ ਕੁਲਦੀਪ ਕੁਮਾਰ ਆਪਣੇ ਸਾਥੀਆਂ ਸਮੇਤ ਦਫ਼ਤਰ ’ਚ ਦਾਖਲ ਹੋਏ । ਰਾਮਜੀ ਦੇ ਹੱਥ ’ਚ ਕੁਝ ਦਸਤਾਵੇਜ਼ ਸਨ ਜਿਸਨੂੰ ਦਿਖਾ ਕੇ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਤੇ ਤੁਰੰਤ ਰਜਿਸਟਰੀ ਕਰਨ ਲਈ ਕਿਹਾ । ਜਦੋਂ ਉਸ ਨੂੰ ਕਿਹਾ ਗਿਆ ਕਿ ਜੋ ਨਿਯਮ ਹਨ ਉਸ ਨੂੰ ਪੂਰਾ ਕਰਨ ਤੇ ਫਿਰ ਰਜਿਸਟਰੀ ਕਰਵਾਉਣ ਤਾਂ ਇਹ ਸੁਣ ਕੇ ਰਾਮਜੀ ਦਾਸ ਤੈਸ਼ ’ਚ ਆ ਗਿਆ ਤੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਦਫ਼ਤਰ ’ਚ ਬੰਧਕ ਬਣਾ ਲਿਆ ਤੇ ਉਨ੍ਹਾਂ ਵਿਰੁੱਧ ਅਪਮਾਨਜਨਕ ਸ਼ਬਦ ਕਹਿਣ ਲੱਗਿਆ। ਦਫ਼ਤਰ ’ਚ ਦਾਖਲ ਹੋਏ ਇਨ੍ਹਾਂ ਲੋਕਾਂ ਦੇ ਹਮਲਾਵਰ ਵਿਵਹਾਰ ਕਾਰਨ ਦਫ਼ਤਰ ਦਾ ਸਟਾਫ਼ ਵੀ ਡਰ ਗਿਆ । ਰਾਮਜੀ ਦਾਸ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਜ਼ਬਰਦਸਤੀ ਜ਼ਮੀਨ ਦੀ ਰਜਿਸਟਰੀ ਕਰਵਾ ਲਈ । ਦਫ਼ਤਰ ਤੋਂ ਜਾਣ ਤੋਂ ਬਾਅਦ ਉਸ ਨੇ ਨੂਰਮਹਿਲ ਤੇ ਗੁਰਾਇਆ ਦੇ ਤਹਿਸੀਲਦਾਰਾਂ ਤੋਂ ਇਲਾਵਾ ਕਾਨੂੰਨਗੋ ਐਸੋਸੀਏਸ਼ਨ ਤੇ ਪਟਵਾਰ ਯੂਨੀਅਨ ਦੇ ਮੁਖੀ ਨੂੰ ਘਟਨਾ ਬਾਰੇ ਸੂਚਿਤ ਕੀਤਾ । ਸਟਾਫ਼ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਮੁਲਜ਼ਮ ਵਿਰੁੱਧ ਕਾਰਵਾਈ ਲਈ ਸਿ਼ਕਾਇਤ ਦਰਜ ਕਰਵਾਈ । ਨਾਇਬ ਤਹਿਸੀਲਦਾਰ ਦੇ ਸਮਰਥਨ ’ਚ ਆਏ ਜਿ਼ਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 14 ਫਰਵਰੀ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਉਹ ਹੜਤਾਲ ’ਤੇ ਜਾਣਗੇ। ਇਸ ਤੋਂ ਬਾਅਦ ਪੁਲਿਸ ਨੇ ਰਾਮਜੀ ਦਾਸ, ਨੰਬਰਦਾਰ ਕੁਲਦੀਪ ਤੇ ਕੁਝ ਅਣਪਛਾਤੇ ਲੋਕਾਂ ਵਿਰੁੱਧ ਸਰਕਾਰੀ ਕੰਮ ’ਚ ਰੁਕਾਵਟ ਪਾਉਣ, ਜਾਨੋਂ ਮਾਰਨ ਦੀ ਧਮਕੀ ਦੇਣ, ਦਫ਼ਤਰ ’ਚ ਦਾਖਲ ਹੋਣ ਤੇ ਸਰਕਾਰੀ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮਜੀ ਦਾਸ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਨੰਬਰਦਾਰ ਕੁਲਦੀਪ ਕੁਮਾਰ ਫਰਾਰ ਹੈ। ਦੱਸਿਆ ਜਾ ਰਿਹਾ ਹੈ ਕਿ ਮਾਲੀਆ ਵਿਭਾਗ ਦੇ ਅਧਿਕਾਰੀਆਂ ਨੇ ਡੀਸੀ ਜਲੰਧਰ ਨੂੰ ਨੰਬਰਦਾਰ ਕੁਲਦੀਪ ਕੁਮਾਰ ਨੂੰ ਬਰਖਾਸਤ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ ਅਤੇ ਨੰਬਰਦਾਰ ਵਿਰੁੱਧ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ।

Advertisement
Advertisement
Advertisement
Advertisement
Scroll to Top