Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਹਮਾਸ ਸ਼ਨੀਵਾਰ ਤੱਕ ਗਾਜ਼ਾ ਦੇ ਰਹਿੰਦੇ ਬੰਦੀਆਂ ਨੂੰ ਰਿਹਾਅ ਕਰੇ ਨਹੀਂ ਤਾਂ ਹੋਵੇਗੀ ਭਾਰੀ ਤਬਾਹੀ : ਟਰੰਪ

ਹਮਾਸ ਸ਼ਨੀਵਾਰ ਤੱਕ ਗਾਜ਼ਾ ਦੇ ਰਹਿੰਦੇ ਬੰਦੀਆਂ ਨੂੰ ਰਿਹਾਅ ਕਰੇ ਨਹੀਂ ਤਾਂ ਹੋਵੇਗੀ ਭਾਰੀ ਤਬਾਹੀ : ਟਰੰਪ

ਹਮਾਸ ਸ਼ਨੀਵਾਰ ਤੱਕ ਗਾਜ਼ਾ ਦੇ ਰਹਿੰਦੇ ਬੰਦੀਆਂ ਨੂੰ ਰਿਹਾਅ ਕਰੇ ਨਹੀਂ ਤਾਂ ਹੋਵੇਗੀ ਭਾਰੀ ਤਬਾਹੀ : ਟਰੰਪ
ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਮਾਸ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਉਹ ਸ਼ਨਵਾਰ 12 ਵਜੇ ਤੱਕ ਗਾਜ਼ਾ ਦੇ ਬਾਕੀ ਬਚੇ ਬੰਦੀਆਂ ਨੂੰ ਰਿਹਾਅ ਕਰੇ ਨਹੀਂ ਤਾਂ ਭਾਰੀ ਤਬਾਹੀ ਹੋਵੇਗੀ । ਟਰੰਪ ਨੇ ਇਜ਼ਰਾਈਲ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਹਮਾਸ ਅਜਿਹਾ ਨਹੀਂ ਕਰਦਾ ਹੈ ਉਸ ਨੂੰ ਜੰਗਬੰਦੀ ਰੱਦ ਕਰ ਦੇਣੀ ਚਾਹੀਦੀ ਹੈ । ਓਵਲ ਦਫ਼ਤਰ ਵਿਚ ਟਰੰਪ ਨੇ ਪੱਤਰਾਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮਾਸ ਨੂੰ ਪਤਾ ਲੱਗ ਜਾਵੇਗਾ ਕਿ ਮੇਰਾ ਕੀ ਮਤਲਬ ਹੈ । ਜ਼ਿਕਰਯੋਗ ਹੈ ਕਿ 7 ਅਕਤੂਬਰ, 2023 ਨੂੰ ਹਮਾਸ ਦੇ ਅਤਿਵਾਦੀਆਂ ਵਲੋਂ ਬੰਦੀ ਬਣਾਏ ਗਏ 251 ਵਿਅਕਤੀਆਂ ਵਿਚੋਂ 73 ਅਜੇ ਵੀ ਉਨ੍ਹਾਂ ਦੀ ਹਿਰਾਸਤ ਵਿਚ ਹਨ, ਇਜ਼ਰਾਈਲ ਨੇ ਇਨ੍ਹਾਂ ’ਚੋਂ 34 ਨੂੰ ਮ੍ਰਿਤਕ ਐਲਾਨ ਦਿਤਾ ਹੈ ਅਤੇ ਬਾਕੀਆਂ ਨੂੰ ਇਜ਼ਰਾਈਲੀ ਹਿਰਾਸਤ ਵਿਚ ਫ਼ਲਸਤੀਨੀ ਕੈਦੀਆਂ ਦੇ ਬਦਲੇ ਵਿਚ ਛੇ ਹਫ਼ਤਿਆਂ ਦੀ ਜੰਗਬੰਦੀ ਦੇ ਹਿੱਸੇ ਵਜੋਂ ਰਿਹਾਅ ਕੀਤਾ ਗਿਆ ਹੈ।ਇਨ੍ਹਾਂ ਬੰਦੀਆਂ ਵਿਚੋਂ ਆਖ਼ਰੀ ਸਮੂਹ ਨੂੰ ਹਮਾਸ ਨੇ ਪਿਛਲੇ ਸਨਿਚਰਵਾਰ ਨੂੰ 183 ਫ਼ਲਸਤੀਨੀ ਕੈਦੀਆਂ ਦੇ ਬਦਲੇ ਰਿਹਾਅ ਕੀਤਾ ਸੀ । ਰਿਹਾਅ ਕੀਤੇ ਗਏ ਬੰਧਕਾਂ ਦੀ ਸਥਿਤੀ ਨੂੰ ਇਜ਼ਰਾਈਲ ਵਲੋਂ “ਹੈਰਾਨੀਯੋਗ”ਦਸਿਆ । ਰਾਸ਼ਟਰਪਤੀ ਟਰੰਪ ਨੇ ਨਿਊਜ਼ ਬ੍ਰੀਫਿੰਗ ਵਿਚ ਕਿਹਾ ਕਿ ਬੰਧਕਾਂ ਨੂੰ ਅਜਿਹਾ ਲੱਗ ਰਿਹਾ ਸੀ ਜਿਵੇਂ ਉਹ ਨਰਕ ਤੋਂ ਬਾਹਰ ਆ ਗਏ ਹੋਣ। ਹੁਣ ਟਰੰਪ ਨੇ ਫਿਰ ਸਨਿਚਰਵਾਰ ਦੀ ਸਮਾਂ ਸੀਮਾ ਜਾਰੀ ਕੀਤੀ ।

Advertisement
Advertisement
Advertisement
Advertisement
Scroll to Top