Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣਾ ਕੈਲੰਡਰ ਰਿਲੀਜ਼

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣਾ ਕੈਲੰਡਰ ਰਿਲੀਜ਼

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਪਣਾ ਕੈਲੰਡਰ ਰਿਲੀਜ਼
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਇੱਕ ਆਟੋਨੋਮਸ ਕਾਲਜ ਹੈ, ਜਿਸ ਨੂੰ ਨੈਕ ਦੁਆਰਾ ’ਏ’ ਗਰੇਡ ਅਤੇ ਯੂ. ਜੀ. ਸੀ. ਦੁਆਰਾ ਪ੍ਰਦਾਨ ਕੀਤਾ ਗਿਆ ਸਟਾਰ ਕਾਲਜ ਦਾ ਰੁਤਬਾ ਹਾਸਿਲ ਹੈ ਵੱਲੋਂ ਅੱਜ ਆਪਣਾ 2025 ਨਾਲ ਸੰਬੰਧਿਤ ਕੈਲੰਡਰ ਰਿਲੀਜ਼ ਕੀਤਾ ਗਿਆ । ਇਸ ਮੌਕੇ ਸ. ਸੁਖਮਿੰਦਰ ਸਿੰਘ ਸਕੱਤਰ ਵਿਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ, ਜਿਨਾਂ ਨੇ ਆਪਣੇ ਕਰ ਕਮਲਾਂ ਨਾਲ ਅੱਜ ਇਸ ਕੈਲੰਡਰ ਨੂੰ ਰਿਲੀਜ਼ ਕੀਤਾ । ਇਸ ਮੌਕੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਖ਼ਾਲਸਾ ਕਾਲਜ ਪਟਿਆਲਾ ਮੋਹਰੀ ਰੋਲ ਅਦਾ ਕਰ ਰਿਹਾ ਹੈ । ਇਸ ਕਾਲਜ ਨੇ ਜਿੱਥੇ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ ਉੱਥੇ ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਵੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਹਿਚਾਣ ਬਣਾਈ ਹੈ । ਉਨਾਂ ਇਹ ਗੱਲ ਮਾਣ ਨਾਲ ਕਹੀ ਕਿ ਖ਼ਾਲਸਾ ਕਾਲਜ ਪਟਿਆਲਾ ਨੇ ਹਮੇਸ਼ਾ ਹੀ ਨਵੀਆਂ ਰਾਹਾਂ ਪੈਦਾ ਕੀਤੀਆਂ ਹਨ । ਕੈਲੰਡਰ ਦਾ ਜਾਰੀ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਕਾਲਸ ਆਪਣੀ ਵਿਲੱਖਣਤਾ ਨੂੰ ਲਗਾਤਾਰ ਬਰਕਰਾਰ ਰੱਖ ਰਿਹਾ ਹੈ । ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦੇ ਹੋਏ, ਜਿੱਥੇ ਕਾਲਜ ਕੈਲੰਡਰ ਰਿਲੀਜ਼ ਹੋਣ ’ਤੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉੱਥੇ ਉਨ੍ਹਾਂ ਇਹ ਵੀ ਕਿਹਾ ਕਿ ਆਪਣਾ ਕੈਲੰਡਰ ਸਾਡੀਆਂ ਅਕਾਦਮਿਕ ਪਹਿਲ-ਕਦਮੀਆਂ ਨੂੰ ਜਿੱਥੇ ਸਹਿਯੋਗ ਅਗਵਾਈ ਪ੍ਰਦਾਨ ਕਰੇਗਾ, ਉੱਥੇ ਇਹ ਸਾਡੀ ਪਹਿਚਾਣ ਦੀ ਵਿਲੱਖਣਤਾ ਨੂੰ ਵੀ ਪਰਪੱਕ ਕਰੇਗਾ । ਕੈਲੰਡਰ ਸਬੰਧੀ ਉਨਾਂ ਦੱਸਿਆ ਕਿ ਇਸ ਕੈਲੰਡਰ ਵਿੱਚ ਅੰਗਰੇਜ਼ੀ ਮਹੀਨਿਆਂ ਦੇ ਨਾਲ-ਨਾਲ ਦੇਸੀ ਮਹੀਨਿਆਂ ਅਨੁਸਾਰ ਵੀ ਸਮੁੱਚੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ । ਕਾਲਜ ਵਿੱਚ ਹੋਣ ਵਾਲੀਆਂ ਛੁੱਟੀਆਂ ਨਾਲ ਸੰਬੰਧਿਤ ਤਿਥਾਂ ਤਿਉਹਾਰਾਂ ਨੂੰ ਵੀ ਵੱਖਰੇ ਤੌਰ ’ਤੇ ਦਰਸਾਇਆ ਗਿਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਇਸ ਪਿ੍ਰੰਸੀਪਲ ਡਾ. ਗੁਰਮੀਤ ਸਿੰਘ, ਸੰਗੀਤ ਗਾਇਨ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਸੁਪਰਡੈਂਟ ਸ. ਰਵਿੰਦਰਜੀਤ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top