Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਵਿਸ਼ਵ ਰੇਡੀਓ ਦਿਵਸ ਨੂੰ ਸਮਰਪਿਤ ਦੋ ਦਿਨਾ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਵਿਸ਼ਵ ਰੇਡੀਓ ਦਿਵਸ ਨੂੰ ਸਮਰਪਿਤ ਦੋ ਦਿਨਾ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਵਿਸ਼ਵ ਰੇਡੀਓ ਦਿਵਸ ਨੂੰ ਸਮਰਪਿਤ ਦੋ ਦਿਨਾ ਵਰਕਸ਼ਾਪ ਕਰਵਾਈ
ਪਟਿਆਲਾ, 11 ਫਰਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿਖੇ ਕਰਵਾਈ ਗਈ ਵਿਸ਼ਵ ਰੇਡੀਓ ਦਿਵਸ ਨੂੰ ਸਮਰਪਿਤ ਦੋ ਦਿਨਾ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋ ਗਈ ਹੈ । ਵਰਕਸ਼ਾਪ ਦੇ ਦੂਜੇ ਦਿਨ ਉੱਘੇ ਰੇਡੀਓ ਅਨਾਊਂਸਰ ਪ੍ਰੀਤ ਮਹਿੰਦਰ ਸਿੰਘ ਨੇ ਬਤੌਰ ਮਾਹਰ ਸ਼ਿਰਕਤ ਕੀਤੀ। ਲਗਭਗ 28 ਸਾਲ ਆਲ ਇੰਡੀਆ ਰੇਡੀਓ ‘ਤੇ ਬਤੌਰ ਅਨਾਊਂਸਰ ਸੇਵਾਵਾਂ ਨਿਭਾ ਚੁੱਕੇ ਪ੍ਰੀਤ ਮਹਿੰਦਰ ਸਿੰਘ ਨੇ ਵਿਭਾਗ ਦੇ ਐੱਮ. ਏ. ਦੇ ਵਿਦਿਆਰਥੀਆਂ ਨਾਲ਼ ਰੇਡੀਓ ਲਈ ਪੰਜਾਬੀ ਭਾਸ਼ਾ ਦੇ ਸ਼ੁੱਧ ਉਚਾਰਣ ਅਤੇ ਵਿਆਰਕਣ ਬਾਰੇ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਜ਼ੋਰ ਦੇ ਕੇ ਦੱਸਿਆ ਕਿ ਕਿਸੇ ਵੀ ਸ਼ਬਦ ਵਿੱਚ ਮਹਿਜ਼ ਇੱਕ ਨੁਕਤਾ ਪੂਰੇ ਵਾਕ ਦਾ ਅਰਥ ਬਦਲ ਸਕਦਾ ਹੈ । ਉਨ੍ਹਾਂ ਕਿਹਾ ਕਿ ਰੇਡੀਓ ‘ਤੇ ਇੱਕ ਚੰਗਾ ਪੇਸ਼ਕਰਤਾ ਬਣਨ ਲਈ ਸਾਹਿਤ ਪੜ੍ਹਨਾ ਬਹੁਤ ਜ਼ਰੂਰੀ ਹੈ। ਵਿਭਾਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਨੁਕਤਿਆਂ ਦੀ ਸਪਸ਼ਟਤਾ ਲਈ ਉਨ੍ਹਾਂ ਨੂੰ ਕੁਝ ਸਵਾਲ ਕਰਦਿਆਂ ਸੰਵਾਦ ਰਚਾਇਆ । ਇਸ ਮੌਕੇ ਵਿਭਾਗ ਮੁਖੀ ਡਾ. ਨੈਨਸੀ ਦਵਿੰਦਰ ਕੌਰ ਨੇ ਦੱਸਿਆ ਕਿ ਇਸ ਵਿਭਾਗ ਵਿੱਚ ਸਮੇਂ ਸਮੇਂ ਅਜਿਹੀਆਂ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ, ਇਸ ਲੜੀ ਤਹਿਤ ਬੀਤੀ 3 ਫਰਵਰੀ ਨੂੰ ਵੀ ਉੱਘੇ ਖੇਡ ਲਿਖਾਰੀ ਅਤੇ ਪੰਜਾਬ ਸਰਕਾਰ ਵਿੱਚ ਬਤੌਰ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ. ਨਵਦੀਪ ਸਿੰਘ ਗਿੱਲ ਵੀ ਵਿਦਿਆਰਥੀਆਂ ਦੇ ਰੂ- ਬ- ਰੂ ਹੋਏ ਸਨ । ਅੰਤ ਵਿੱਚ ਵਿਭਾਗ ਦੇ ਅਧਿਆਪਕ ਡਾ. ਹੈਪੀ ਜੇਜੀ ਨੇ ਧੰਨਵਾਦੀ ਭਾਸ਼ਣ ਦਿੱਤਾ । ਜ਼ਿਕਰਯੋਗ ਹੈ ਕਿ ਇਸ ਵਰਕਸ਼ਾਪ ਦੇ ਪਹਿਲੇ ਦਿਨ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਤੋਂ ਸਹਾਇਕ ਪ੍ਰੋਫ਼ੈਸਰ ਅਤੇ ਆਲ ਇੰਡੀਆ ਰੇਡੀਓ ਦੇ ਕੈਜ਼ੂਅਲ ਅਨਾਊਂਸਰ ਸ. ਰਿਪੁਦਮਨ ਸਿੰਘ ਵਿਦਿਆਰਥੀਆਂ ਦੇ ਰੂੑਬੑਰੂ ਹੋਏ । ਉਨ੍ਹਾਂ ਨੇ ‘ਆਰਟ ਆਫ ਸਟੋਰੀ ਟੈਲਿੰਗ ਇਨ ਰੇਡੀਓ’ ਵਿਸ਼ੇ ਉੱਤੇ ਵਿਦਿਆਰਥੀਆਂ ਨੂੰ ਰੇਡੀਓ ਪ੍ਰੋਗਰਾਮ ਲਈ ਇੱਕ ਚੰਗੀ ਸਕ੍ਰਿਪਟ ਲਿਖਣ ਲਈ ਨੁਕਤੇ ਦੱਸੇ । ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇੱਕ ਚੰਗੀ ਰੇਡੀਓ ਸਕ੍ਰਿਪਟ ਲਿਖਣ ਲਈ ਪਹਿਲਾਂ ਆਪਣੇ ਦਰਸ਼ਕਾਂ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ ।

Advertisement
Advertisement
Advertisement
Advertisement
Scroll to Top