Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

ਪੀ. ਡੀ. ਏ. ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

ਪੀ. ਡੀ. ਏ. ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ
ਪਟਿਆਲਾ, 11 ਫਰਵਰੀ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ ਵਿੱਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਅਣ ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ । ਇਸ ਮੁਹਿੰਮ ਤਹਿਤ ਪੀ. ਡੀ. ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੁਨੇਹਾ ਦਿੱਤਾ ਗਿਆ ਕਿ ਪੀ. ਡੀ. ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ । ਇਸ ਦੌਰਾਨ ਪੀ. ਡੀ. ਏ. ਦੇ ਅਧਿਕਾਰੀਆਂ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣ-ਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ-ਅਧਿਕਾਰਤ ਕਲੋਨੀ ਵਿੱਚ ਨਿਵੇਸ਼ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਆਮ ਜਨਤਾ ਲਈ ਇਹ ਜ਼ਰੂਰੀ ਹੈ ਕਿ ਕੋਈ ਵੀ ਬਿਲਡਿੰਗ /ਪਲਾਟ ਖ਼ਰੀਦਣ ਜਾਂ ਲੀਜ਼ ਤੇ ਲੈਣ ਤੋਂ ਪਹਿਲਾਂ ਉਸ ਦੀ ਪ੍ਰਵਾਨਗੀ ਸਬੰਧੀ ਜਾਣਕਾਰੀ ਪੀ. ਡੀ. ਏ. ਦਫ਼ਤਰ ਪਾਸੋਂ ਪ੍ਰਾਪਤ ਕਰ ਲਈ ਜਾਵੇ । ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐੱਫ਼.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ । ਇਸ ਕਾਰਵਾਈ ਦੌਰਾਨ ਮਨੀਸ਼ਾ ਰਾਣਾ ਆਈ. ਏ. ਐਸ. ਮੁੱਖ ਪ੍ਰਸ਼ਾਸਕ ਪੀਡੀਏ ਪਟਿਆਲਾ, ਸੀਮਾ ਕੌਸ਼ਲ (ਜ਼ਿਲ੍ਹਾ ਨਗਰ ਯੋਜਨਾਕਾਰ), ਗੁਰਿੰਦਰ ਸਿੰਘ (ਸਹਾਇਕ ਨਗਰ ਯੋਜਨਾਕਾਰ), ਰਾਜੀਵ ਕੁਮਾਰ (ਉਪ-ਮੰਡਲ ਇੰਜੀਨੀਅਰ), ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ), ਸੰਜੀਵ ਕੁਮਾਰ(ਜੂਨੀਅਰ ਇੰਜੀਨੀਅਰ), ਗੁਰਪਿਆਰ ਸਿੰਘ (ਜੂਨੀਅਰ ਇੰਜੀਨੀਅਰ), ਪੰਕਜ ਗਰਗ (ਜੂਨੀਅਰ ਇੰਜੀਨੀਅਰ) ਮੌਜੂਦ ਸਨ ।

Advertisement
Advertisement
Advertisement
Advertisement
Scroll to Top