Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:09 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
ਸੰਗਰੂਰ, 11 ਫਰਵਰੀ : ਜ਼ਿਲ੍ਹਾ ਖ਼ਜਾਨਾ ਦਫ਼ਤਰ ਵੱਲੋਂ ਅੱਜ ਸਮੂਹ ਤਹਿਸੀਲ ਦਫ਼ਤਰਾਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਗੁਰਵਿੰਦਰ ਕੌਰ ਸਮੇਤ ਹੋਰ ਵਿਭਾਗਾਂ ਦੇ ਮੁਖੀ, ਕਰਮਚਾਰੀ, ਪੈਨਸ਼ਨਰ ਯੂਨੀਅਨਾਂ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੇ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਆਯੋਜਿਤ ਕਰਨ ਲਈ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਤੇ ਉਨ੍ਹਾਂ ਦੇ ਸਟਾਫ਼ ਦੇ ਉਦਮ ਦੀ ਸ਼ਲਾਘਾ ਕੀਤੀ । ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਏ ਗਏ ਅਤੇ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ । ਸਮਾਗਮ ਦੇ ਸਫ਼ਲ ਪ੍ਰਬੰਧਨ ਵਿੱਚ ਸਹਿਯੋਗ ਦੇਣ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਦੌਰਾਨ ਭਾਈ ਗੁਰਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਰਿਪਨਜੋਤ ਸਿੰਘ, ਭਾਈ ਕਰਨਦੀਪ ਸਿੰਘ ਤੇ ਹੋਰ ਗ੍ਰੰਥੀ ਸਿੰਘਾਂ ਨੇ ਬਾਣੀ ਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ਜਾਨਾ ਵਿਭਾਗ ਦਾ ਸਮੂਹ ਸਟਾਫ਼, ਤਹਿਸੀਲ ਸਟਾਫ਼, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਜੱਸੀ ਪ੍ਰਧਾਨ, ਕਰਨੈਲ ਸਿੰਘ, ਸੁਰਿੰਦਰ ਸੋਢੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top