Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
-ਮੁਲਜ਼ਮ ਨੇ ਪਹਿਲਾਂ ਲਈ ਸੀ 3000 ਰੁਪਏ ਦੀ ਰਿਸ਼ਵਤ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ । ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top