Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ : ਰੇਖਾ ਅਗਰਵਾਲ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ : ਰੇਖਾ ਅਗਰਵਾਲ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ : ਰੇਖਾ ਅਗਰਵਾਲ
ਪਟਿਆਲਾ, 13 ਫਰਵਰੀ () : ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ ਹੈ ਸਬੰਧੀ ਆਖਦਿਆਂ ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ `ਆਪ` ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦੇਣ ਦਾ ਬਹੁਚਰਚਿਤ ਪ੍ਰੋਗਰਾਮ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੀ ਅਨੁਮਾਨਤ ਆਬਾਦੀ ਇੱਕ ਕਰੋੜ ਹੈ, ਇਸ ਲਈ `ਆਪ` ਸਰਕਾਰ `ਤੇ ਉਨ੍ਹਾਂ ਦਾ 36,000 ਕਰੋੜ ਰੁਪਏ ਦਾ ਬਕਾਇਆ ਹੈ ।
ਰੇਖਾ ਅਗਰਵਾਲ ਨੇ `ਆਪ` ਸਰਕਾਰ ਨੂੰ ਇਸ ਸਕੀਮ ਲਈ ਫੰਡ ਦੇਣ ਦੇ ਸਰੋਤਾਂ ਦਾ ਖੁਲਾਸਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਆਰਥਿਕਤਾ ਢਹਿ-ਢੇਰੀ ਹੋਣ ਦੀ ਕਗਾਰ `ਤੇ ਹੈ ਪਰ ਇਸ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰਨ ਲਈ ਫੰਡ ਕਿੱਥੋਂ ਲਿਆਏਗੀ ।ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਜਾਣਨ ਦਾ ਪੂਰਾ ਅਧਿਕਾਰ ਹੈ । ਉਨ੍ਹਾਂ ਕਿਹਾ ਕਿ `ਆਪ` ਨੇ ਇਸ ਵਾਅਦੇ ਨਾਲ ਪੰਜਾਬੀ ਔਰਤਾਂ ਦੀਆਂ ਵੋਟਾਂ ਹਾਸਲ ਕੀਤੀਆਂ ਹਨ। ਬਾਜਵਾ ਨੇ ਕਿਹਾ ਕਿ ਹੁਣ ਉਹ ਇਸ ਯੋਜਨਾ ਨੂੰ ਸ਼ੁਰੂ ਕਰਨ ਤੋਂ ਝਿਜਕ ਰਹੀ ਹੈ। ਸੀਨੀਅਰ ਮਹਿਲਾ ਕਾਂਗਰਸੀ ਆਗੂ ਰੇਖਾ ਅਗਰਵਾਲ ਨੇ ਕਿਹਾ ਕਿ ਸ਼ੁਰੂ ਵਿੱਚ ਉਪਰੋਕਤ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦੇਣ ਦਾ ਵਾਅਦਾ ਕੀਤਾ ਗਿਆ ਸੀ । ਹਾਲਾਂਕਿ ਜਦੋਂ ਲੋਕਾਂ ਅਤੇ ਮੀਡੀਆ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਦੇਰੀ ਬਾਰੇ ਸਵਾਲ ਚੁੱਕੇ ਤਾਂ ਯੋਜਨਾ ਨੂੰ ਸ਼ੁਰੂ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਨੇ ਮਈ 2024 ਵਿੱਚ ਐਲਾਨ ਕੀਤਾ ਕਿ ਇਹ ਰਕਮ ਵਧਾ ਕੇ 1100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ `ਆਪ` ਦਾ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਕੋਈ ਇਰਾਦਾ ਨਹੀਂ ਹੈ, ਇਸ ਲਈ ਉਹ ਨਵੇਂ ਬਹਾਨੇ ਬਣਾ ਰਹੀ ਹੈ।

Advertisement
Advertisement
Advertisement
Advertisement
Scroll to Top