ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗਜਨਾਂ ਲਈ ਲੇਖਕ ਅਤੇ ਪਾਠਕ ਵਜੋਂ ਸੇਵਾਵਾਂ ਦੇਣ ਦਾ ਸੱਦਾ
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗਜਨਾਂ ਲਈ ਲੇਖਕ ਅਤੇ ਪਾਠਕ ਵਜੋਂ ਸੇਵਾਵਾਂ ਦੇਣ ਦਾ ਸੱਦਾ
-31 ਜੁਲਾਈ ਤੱਕ ਭੇਜੀਆਂ ਜਾ ਸਕਦੀਆਂ ਨੇ ਅਰਜ਼ੀਆਂ : ਡੀ.ਐਸ.ਐਸ.ਓ
ਪਟਿਆਲਾ, 15 ਜੁਲਾਈ:
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਦਿਵਿਆਂਗਜਨਾਂ ਨੂੰ ਵਿੱਦਿਅਕ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਮੇਂ-ਸਮੇਂ ਤੇ ਪ੍ਰਕਾਸ਼ਿਤ ਹੁੰਦੀਆਂ ਨੌਕਰੀਆਂ/ਅਸਾਮੀਆਂ ਸਬੰਧੀ ਪ੍ਰੀਖਿਆ ਦੇਣ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ ਕਿਉਂਕਿ ਇਹ ਪ੍ਰੀਖਿਆਵਾਂ ਆਮ ਵਿਦਿਆਰਥੀਆਂ ਅਨੁਸਾਰ ਹੀ ਲਈਆਂ ਜਾਂਦੀਆਂ ਹਨ। ਇਨ੍ਹਾਂ ਦਿਵਿਆਂਗਜਨਾਂ ਨੂੰ ਵਿਭਾਗੀ ਅਸਾਮੀਆਂ ਲਈ ਨਿਰਧਾਰਿਤ ਪ੍ਰੀਖਿਆ ਦੇਣ ਲਈ ਲਿਖਾਰੀ ਜਾਂ ਪਾਠਕ/ ਪੜ੍ਹਣ (ਰੀਡਰ) ਵਾਲੇ ਦੀ ਜ਼ਰੂਰਤ ਪੈਂਦੀ ਹੈ। ਪਰ ਸਮੇਂ-ਸਿਰ ਲਿਖਾਰੀ ਜਾਂ ਪਾਠਕ/ਪੜ੍ਹਨ ਵਾਲੇ ਨਾ ਮਿਲਣ ਕਾਰਨ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ ਅਤੇ ਇਹ ਇਨ੍ਹਾਂ ਪ੍ਰੀਖਿਆਵਾਂ ਵਿੱਚ ਪਛੜ ਜਾਂਦੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਵਰਿੰਦਰ ਸਿੰਘ ਬੈਂਸ ਨੇ ਇਨ੍ਹਾਂ ਦਿਵਿਆਂਗਜਨਾਂ ਨੂੰ ਸਹਿਯੋਗ ਦੇਣ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਸਵੈ-ਇੱਛੁਕ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਅਕਤੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਦੇ ਇੱਛੁਕ ਹਨ ਉਹ ਆਪਣੀ ਨਿੱਜੀ ਅਤੇ ਵਿੱਦਿਅਕ ਯੋਗਤਾ ਸਬੰਧੀ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਦੇ ਦਫ਼ਤਰ ਕਮਰਾਂ ਨੰ.101/135 ਬਲਾਕ ਏ ਮਿੰਨੀ ਸਕੱਤਰੇਤ ਪਟਿਆਲਾ ਵਿਖੇ 31 ਜੁਲਾਈ ਤੱਕ ਜਮ੍ਹਾਂ ਕਰਵਾ ਸਕਦੇ ਹਨ, ਤਾਂ ਜੋ ਇਨ੍ਹਾਂ ਦਿਵਿਆਂਗਜਨਾਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਅਸਾਮੀਆਂ ਦੀਆਂ ਪ੍ਰੀਖਿਆਵਾਂ ਦੇਣ ਹਿਤ ਲਿਖਾਰੀ ਜਾਂ ਪਾਠਕਾਂ ਦੀਆਂ ਉਨ੍ਹਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ।