Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਲੈਪਟੋਸਪਾਇਰੋਸਿਸ ਬਿਮਾਰੀ ਸਬੰਧੀ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਕਰਵਾਈ ਗਈ

ਲੈਪਟੋਸਪਾਇਰੋਸਿਸ ਬਿਮਾਰੀ ਸਬੰਧੀ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਕਰਵਾਈ ਗਈ

ਲੈਪਟੋਸਪਾਇਰੋਸਿਸ ਬਿਮਾਰੀ ਸਬੰਧੀ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਕਰਵਾਈ ਗਈ
ਪਟਿਆਲਾ : ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਟ੍ਰੇਨਿੰਗ ਸੈਂਟਰ ਪਟਿਆਲਾ ਵਿਖੇ ਪ੍ਰੋਗਰਾਮ ਫਾਰ ਪਰੀਵੈਂਨਸ਼ਨ ਅਤੇ ਕੰਟਰੋਲ ਆਫ ਲੈਪਟੋਸਪਾਇਰੋਸਿਸ ਅਧੀਨ ਲੈਪਟੋਸਪਾਇਰੋਸਿਸ ਬਿਮਾਰੀ ਸਬੰਧੀ ਇੱਕ ਰੋਜਾ ਟ੍ਰੇਨਿਗ ਜਿਲ੍ਹੇ ਦੇ ਵੱਖ ਵੱਖ ਸੰਸਥਾਵਾਂ ਦੇ 25 ਲੈਬਾਰਟਰੀ ਟੈਕਨੀਸ਼ੀਅਨ ਅਤੇ 15 ਮੈਡੀਕਲ ਅਫਸਰਾਂ ਨੂੰ ਕਰਵਾਈ ਗਈ। ਲੈਪਟੋਸਪਾਇਰੋਸਿਸ ਬੀਮਾਰੀ ਚੁਹਿਆਂ ਤੋਂ ਜਾਨਵਰਾਂ ਅਤੇ ਮਨੁੱਖਾਂ ਵਿੱਚ ਫੈਲਦੀ ਹੈ । ਇਸ ਦੇ ਲੱਛਣਾਂ ਵਿੱਚ ਸਿਰ ਦਰਦ, ਤੇਜ਼ ਬੁਖਾਰ, ਠੰਡ ਲੱਗਨਾ, ਪੇਟ ਦਰਦ, ਲਾਲ ਅੱਖਾਂ, ਮਾਸ ਪੇਸ਼ੀਆਂ ਵਿੱਚ ਦਰਦ, ਦਸਤ, ਸ਼ਰੀਰ ਉੱਪਰ ਦਾਣੇ, ਪੀਲੀਆ ਅਤੇ ਉਲਟੀਆਂ ਦਾ ਲੱਗਨਾ ਹੈ । ਜਿਲ੍ਹਾ ਐਪੀਡੋਮੋਲੋਜਿਸਟ ਅਫਸਰ ਡਾ. ਦਿਵਜੋਤ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਤੋਂ ਬਚਨ ਲਈ ਖਾਸ ਕਰ ਖੇਤਾਂ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਪਲਾਸਟਿਕ ਦੇ ਬੂਟ, ਸੁਰੱਖਿਆ ਵਾਲੇ ਕੱਪੜੇ, ਜ਼ਖਮਾਂ ਨੂੰ ਪੱਟੀ ਨਾਲ ਢੱਕ ਕੇ ਰੱਖਨਾ ਅਤੇ ਬਿਮਾਰ ਜਾਂ ਮਰੇ ਹੋਏ ਜਾਨਵਰਾਂ ਨੂੰ ਨਾ ਛੂਹਣਾ ਸਾਮਿਲ ਹਨ । ਟ੍ਰੇਨਰ ਡਾਂ. ਗਗਨਪ੍ਰੀਤ ਕੌਰ ਮਾਈਕਰੋਬੋਲੋਜਿਸਟ ਐਮ. ਕੇ. ਐਚ. ਨੇ ਟ੍ਰੇਨਿੰਗ ਵਿੱਚ ਆਏ ਸਟਾਫ ਨੂੰ ਇਸ ਬਿਮਾਰੀ ਦੀ ਜਾਂਚ ਸਬੰਧੀ ਦੱਸਿਆ ਕਿ ਅਲਾਈਜਾ ਕਿਟ ਰਾਹੀਂ ਇਸ ਬਿਮਾਰੀ ਦੀ ਜਾਂਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਕੀਤੀ ਜਾ ਸਕਦੀ ਹੈ । ਇਸ ਮੌਕੇ ਉਹਨਾਂ ਨੇ ਸਾਰੇ ਹੀ ਸਟਾਫ ਨੂੰ ਲੇਬ ਵਿੱਚ ਅਲਾਈਜਾ ਟੇਸਟਿੰਗ ਕਰਨੀ ਸਿਖਾਈ । ਇਸ ਮੌਕੇ ਟ੍ਰੇਨਰ ਅਕਸ਼ਦੀਪ ਸਿੰਘ ਰਿਸਰਚ ਅਸਿਸਟੈਂਟ, ਸਹਾਇਕ ਸਿਵਲ ਸਰਜਨ ਡਾ. ਰਚਨਾ, ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਕਵਿਤਾ ਮੋਂਗਾ ਮੌਜੂਦ ਸਨ ।

Advertisement
Advertisement
Advertisement
Advertisement
Scroll to Top