Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਪਟਿਆਲਾ, 13 ਫਰਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਚੇਅਰ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਗੁਰੂ ਗੋਬਿੰਦ ਸਿੰਘ ਭਵਨ ਵਿਖੇ ਕਰਵਾਏ ਗਏ ਇਸ ਇਸ ਸਮਾਗਮ ਦੌਰਾਨ ਡਾ. ਗੁਰਮੀਤ ਸਿੰਘ ਸਿੱਧੂ ਨੇ ਵਿਸ਼ੇਸ਼ ਭਾਸ਼ਣ ਦਿੱਤਾ । ਉਨ੍ਹਾਂ ਆਪਣੇ ਭਾਸ਼ਣ ਵਿੱਚ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਸਬੰਧੀ ਹੋਣ ਵਾਲੇ ਖੋਜ ਕਾਰਜਾਂ ਲਈ ਸੱਤ ਨੁਕਤੇ ਉਭਾਰੇ ਤਾਂ ਕਿ ਉਨ੍ਹਾਂ ਦੀ ਵਿਚਾਰਧਾਰਾ ਨੂੰ ਨਵੇਂ ਦ੍ਰਿਸ਼ਟੀਕੋਣ ਤੋਂ ਸਮਝਿਆ ਜਾ ਸਕੇ। ਇਨ੍ਹਾਂ ਨੁਕਤਿਆਂ ਵਿੱਚ ਸਮਾਜ ਸੁਧਾਰ, ਚਿੰਤਨਧਾਰਾ, ਇਤਿਹਾਸਕ, ਨਾਮ-ਸਿਮਰਨ, ਜਾਤ ਪ੍ਰਥਾ ਆਦਿ ਸ਼ਾਮਿਲ ਸੀ । ਡਾ. ਸਿੱਧੂ ਨੇ ਭਗਤ ਰਵਿਦਾਸ ਚੇਅਰ ਵੱਲੋਂ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਪ੍ਰਮੁੱਖ ਕਾਰਜਾਂ ਅਤੇ ਖੋਜ ਬਾਰੇ ਵੀ ਵਿਸ਼ੇਸ਼ ਵਿਚਾਰ ਪੇਸ਼ ਕੀਤੇ । ਇਸ ਤੋਂ ਪਹਿਲਾਂ ਡਾ. ਤੇਜਿੰਦਰ ਕੌਰ ਧਾਲੀਵਾਲ, ਇੰਚਾਰਜ, ਗੁਰੂ ਰਵਿਦਾਸ ਚੇਅਰ, ਨੇ ਸਮਾਗਮ ਦੀ ਰੂਪ-ਰੇਖਾ ਪੇਸ਼ ਕੀਤੀ । ਅੰਤ ਵਿੱਚ ਡਾ. ਗੁਰਮੇਲ ਸਿੰਘ, ਮੁਖੀ, ਧਰਮ ਅਧਿਐਨ ਵਿਭਾਗ, ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ’ਤੇ ਸੁਆਗਤ ਕਰਦਿਆਂ ਗੁਰੂ ਰਵਿਦਾਸ ਜੀ ’ਤੇ ਹੋ ਰਹੀਆਂ ਖੋਜਾਂ ਅਤੇ ਛਪ ਚੁਕੀਆਂ ਪੁਸਤਕਾਂ ਬਾਰੇ ਜਾਣਕਾਰੀ ਦਿਤੀ । ਇਸ ਮੌਕੇ ਮੰਚ ਸੰਚਾਲਨ ਦਾ ਕਾਰਜ ਧਰਮ ਅਧਿਐਨ ਵਿਭਾਗ ਦੀ ਖੋਜਾਰਥੀ ਹਰਪ੍ਰੀਤ ਕੌਰ ਵੱਲੋਂ ਕੀਤਾ ਗਿਆ । ਇਸ ਮੌਕੇ ਡਾ. ਪਰਮਵੀਰ ਸਿੰਘ, ਡਾ. ਜਸਪ੍ਰੀਤ ਕੌਰ ਸੰਧੂ, ਡਾ. ਰੁਪਿੰਦਰ ਕੌਰ, ਡਾ. ਪ੍ਰਦੀਪ ਕੌਰ ਅਤੇ ਵਿਭਾਗ ਦੇ ਖੋਜਾਰਥੀ ਤੇ ਵਿਦਿਆਰਥੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top