Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 9:37 pm

+91 90915 01313 , +91 90916 01313

punjabbanni@gmail.com
punjabbani@yahoo.com

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਤੇ ਲੱਗੀ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ਤੇ ਰੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਤੇ ਲੱਗੀ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ਤੇ ਰੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਤੇ ਲੱਗੀ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ਤੇ ਰੋਕ
ਅਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਚ ਬਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਝੰਗੇੜਾ ਨੇ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ’ਤੇ ਪਾਬੰਦੀ ਲਗਾ ਦਿਤੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਝੰਗੇੜਾ ਦੇ ਦਸਤਖ਼ਤਾਂ ਹੇਠ ਨਿਗਰਾਨ ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਭੇਜੇ ਗਏ ਪੱਤਰ ਨੰਬਰ 5152 ਤਹਿਤ ਦਿਤੇ ਗਏ ਹੁਕਮਾਂ ’ਚ, ਕਰਮਚਾਰੀਆਂ ਨੂੰ ਸਮੇਂ ਸਿਰ ਅਪਣੀ ਡਿਊਟੀ ਸ਼ੁਰੂ ਕਰਨ ਦੇ ਹੁਕਮ ਵੀ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਮੇਂ ਸਿਰ ਡਿਊਟੀ ਨਾ ਪਹੁੰਚਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਉਪਰੋਕਤ ਕਰਮਚਾਰੀਆਂ ਵਲੋਂ ਨਿਯਮਿਤ ਤੌਰ ’ਤੇ ਵਰਦੀ ਨਾ ਪਹਿਨਣ ਸੰਬੰਧੀ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ, ਇਹ ਵੀ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਭਵਿੱਖ ’ਚ ਸਾਰੇ ਕਰਮਚਾਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਕ ਸਥਾਨਾਂ ’ਤੇ ਡਿਊਟੀ ਦੌਰਾਨ ਵਰਦੀ ’ਚ ਹੋਣਗੇ। ਵਰਦੀ ਤੋਂ ਬਿਨਾਂ ਕਰਮਚਾਰੀਆਂ ਨੂੰ ਡਿਊਟੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ । ਇਹ ਲਾਜ਼ਮੀ ਕਰ ਦਿਤਾ ਗਿਆ ਹੈ । ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਸ਼੍ਰੋਮਣੀ ਕਮੇਟੀ ਦੇ ਇੰਸਪੈਕਟਰਾਂ ਅਤੇ ਫਲਾਇੰਗ ਸਕੁਐਡ ਵਲੋਂ ਚੈਕਿੰਗ ਦੌਰਾਨ ਮੋਬਾਈਲ ਫੋਨ ਸੁਣਦਾ ਪਾਇਆ ਗਿਆ ਤਾਂ ਉਸ ਵਿਰੁਧ ਮੌਕੇ ’ਤੇ ਹੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ, ਜੇਕਰ ਕਰਮਚਾਰੀ ਅਪਣੀ ਨੇਮ ਪਲੇਟ ਨਹੀਂ ਲਗਾਉਂਦਾ ਤਾਂ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਹਰ ਸਾਲ ਅਪ੍ਰੈਲ ਮਹੀਨੇ ਤੋਂ ਤਰੱਕੀਆਂ ਮਿਲਦੀਆਂ ਹਨ, ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਕੋਲ ਗਲਤੀਆਂ ਹੁੰਦੀਆਂ ਹਨ ਤਾਂ ਤਰੱਕੀ ਰੋਕੀ ਜਾ ਸਕਦੀ ਹੈ ।

Advertisement
Advertisement
Advertisement
Advertisement
Scroll to Top