Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:24 pm

+91 90915 01313 , +91 90916 01313

punjabbanni@gmail.com
punjabbani@yahoo.com

ਸੇਂਟ ਸਟੀਫਨ ਕਾਲਜ ਤੇ ਮਯੂਰ ਵਿਹਾਰ ਸਕੂਲ ਨੂੰ ਮਿਲੀ ਬੰਬ ਦੀ ਧਮਕੀ ਵਾਲੀ ਈਮੇਲ

ਸੇਂਟ ਸਟੀਫਨ ਕਾਲਜ ਤੇ ਮਯੂਰ ਵਿਹਾਰ ਸਕੂਲ ਨੂੰ ਮਿਲੀ ਬੰਬ ਦੀ ਧਮਕੀ ਵਾਲੀ ਈਮੇਲ

ਸੇਂਟ ਸਟੀਫਨ ਕਾਲਜ ਤੇ ਮਯੂਰ ਵਿਹਾਰ ਸਕੂਲ ਨੂੰ ਮਿਲੀ ਬੰਬ ਦੀ ਧਮਕੀ ਵਾਲੀ ਈਮੇਲ
ਨਵੀਂ ਦਿੱਲੀ, 7 ਫਰਵਰੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੱਕ ਪ੍ਰਮੁੱਖ ਕਾਲਜ ਸੇਂਟ ਸਟੀਫਨ ਕਾਲਜ ਅਤੇ ਸਕੂਲ ਨੂੰ ਸ਼ੁੱਕਰਵਾਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਦਿੱਤੀ ਗਈ ਹੈ । ਪੁਲਸ ਨੇ ਫੌਰੀ ਹਰਕਤ ਵਿੱਚ ਆਉਂਦੇ ਹੋਏ ਬੰਬ ਨਕਾਰਾ ਯੂਨਿਟਾਂ ਅਤੇ ਕੁੱਤਿਆਂ ਦੇ ਦਸਤੇ ਨੂੰ ਕੰਪਲੈਕਸ ਦੀ ਤਲਾਸ਼ੀ ਦੇ ਕੰਮ ਉੱਤੇ ਲਗਾਇਆ ਹੈ । ਧਮਕੀ ਵਾਲੀਆਂ ਈਮੇਲਾਂ ਦਿੱਲੀ ਯੂਨੀਵਰਸਿਟੀ ਦੇ ਇਕ ਹਿੱਸੇ ਵਾਲੇ ਸੇਂਟ ਸਟੀਫਨ ਕਾਲਜ ਅਤੇ ਮਯੂਰ ਵਿਹਾਰ ਦੇ ਅਹਲਕਨ ਇੰਟਰਨੈਸ਼ਨਲ ਸਕੂਲ ਨੂੰ ਭੇਜੀਆਂ ਗਈਆਂ ਸਨ। ਪੁਲਸ ਅਧਿਕਾਰੀ ਨੇ ਕਿਹਾ ਕਿ ਸਵੇਰੇ 7.42 ਵਜੇ ਸੇਂਟ ਸਟੀਫਨ ਕਾਲਜ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਸਬੰਧੀ ਪਤਾ ਲੱਗਦਿਆਂ ਹੀ ਬੰਬ ਨਕਾਰਾ ਅਤੇ ਕੁੱਤਿਆਂ ਦੇ ਦਸਤੇ ਮੌਕੇ ਉੱਤੇ ਪਹੁਚੇ ਅਤੇ ਪੂਰੇ ਕੰਪਲੈਕਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ । ਪੂਰਬੀ ਦਿੱਲੀ ਜਿਲ੍ਹੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਯੂਰ ਵਿਹਾਰ ਫੇਜ਼ 1 ਵਿੱਚ ਸਥਿਤ ਅਹਲਕਨ ਇੰਟਰਨੈਸ਼ਨਲ ਸਕੂਲ ਦੇ ਅਧਿਕਾਰੀਆਂ ਨੇ ਸਵੇਰੇ 6.40 ਵਜੇ ਦੇ ਕਰੀਬ ਪੁਲਸ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਇਮਾਰਤ ਵਿੱਚ ਬੰਬ ਹੋਣ ਬਾਰੇ ਇੱਕ ਈਮੇਲ ਮਿਲੀ ਸੀ ।

Advertisement
Advertisement
Advertisement
Advertisement
Scroll to Top