Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:26 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਪਟਵਾਰੀ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਨੇ ਪਟਵਾਰੀ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਨੇ ਪਟਵਾਰੀ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ, ਜਿਸ ਨੂੰ ਮਾਲ ਰਿਕਾਰਡ ’ਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗ਼ਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top