Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਐੱਮ. ਬੀ. ਏ. ਦੇ ਦਾਖ਼ਲੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਐੱਮ. ਬੀ. ਏ. ਦੇ ਦਾਖ਼ਲੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਐੱਮ. ਬੀ. ਏ. ਦੇ ਦਾਖ਼ਲੇ ਸ਼ੁਰੂ
ਪਟਿਆਲਾ, 7 ਫ਼ਰਵਰੀ : ਪੰਜਾਬੀ ਯੂਨੀਵਰਸਿਟੀ ਕੈਂਪਸ ਪਟਿਆਲਾ ਵਿਖੇ ਐੱਮ. ਬੀ. ਏ. (ਦੋ ਸਾਲਾ ਰੈਗੂਲਰ ਪ੍ਰੋਗਰਾਮ) ਦੇ ਦਾਖ਼ਲੇ ਸ਼ੁਰੂ ਹੋ ਗਏ ਹਨ । ਯੂਨੀਵਰਸਿਟੀ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਮੁਖੀ ਪ੍ਰੋ. ਅਮਰ ਇੰਦਰ ਸਿੰਘ ਵੱਲੋਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐੱਮ. ਬੀ. ਏ. ਦੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਐੱਮ. ਬੀ. ਏ., ਐੱਮ. ਬੀ. ਏ.(ਇੰਟਰਨੈਸ਼ਨਲ ਬਿਜ਼ਨਸ/ਡਿਊਲ ਡਿਗਰੀ) ਲਈ 2025-2027 ਬੈਚ ਦੇ ਦਾਖ਼ਲਿਆਂ ਹਿਤ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਖੇ ਪ੍ਰਬੰਧਨ ਮੁਹਾਰਤ ਨਾਲ਼ ਸਬੰਧਤ ਪੋਸਟ ਗ੍ਰੈਜੂਏਟ ਕੋਰਸ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਹਾਸਿਲ ਕਰਨ ਅਤੇ ਆਨਲਾਈਨ ਦਾਖ਼ਲੇ ਦੀ ਪ੍ਰਕਿਰਿਆ ਲਈ ਪੰਜਾਬੀ ਯੂਨੀਵਰਸਿਟੀ ਦਾ ਆਨਲਾਈਨ ਦਾਖ਼ਲਾ ਪੋਰਟਲ/ਵੈਬਸਾਈਟ www.pupadmissions.ac.in ਵੇਖੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼, ਯੂਨੀਵਰਸਿਟੀ ਕੈਂਪਸ ਦਾ ਇੱਕ ਅਹਿਮ ਵਿਭਾਗ ਹੈ । ਇਸ ਵਿਭਾਗ ਦੀ ਸਥਾਪਨਾ ਦੇ 54 ਵਰ੍ਹੇ ਪੂਰੇ ਹੋ ਗਏ ਹਨ ਅਤੇ ਇਹ ਉਤਰੀ ਭਾਰਤ ਦਾ ਇੱਕ ਮੋਹਰੀ ਬਿਜ਼ਨਸ ਸਕੂਲ ਹੈ । ਇਸ ਵਿਭਾਗ ਦੇ ਵਿਦਿਆਰਥੀ ਦੁਨੀਆਂ ਭਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਅਹਿਮ ਥਾਵਾਂ ਉੱਤੇ ਵੱਕਾਰੀ ਭੂਮਿਕਾਵਾਂ ਨਿਭਾ ਰਹੇ ਹਨ । ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੀ ਉੱਚ ਯੋਗਤਾ ਭਰਪੂਰ ਅਤੇ ਤਜਰਬੇਕਾਰ ਫੈਕਲਟੀ ਵੱਲੋਂ ਵਿਦਿਆਰਥੀਆਂ ਨੂੰ ਅਧਿਆਪਨ ਦੇ ਨਾਲ ਨਾਲ ਯੋਗ ਅਗਵਾਈ ਦਿੱਤੀ ਜਾਂਦੀ ਹੈ । ਵਿਭਾਗ ਵਲੋਂ ਸਮੇਂ ਸਮੇਂ ਆਪਣੇ ਯੋਗ ਵਿਦਿਆਰਥੀਆਂ ਅਤੇ ਹੋਰ ਵਿਸ਼ੇਸ਼ ਮਾਹਿਰਾਂ ਨਾਲ ਵਿਦਿਆਰਥੀਆਂ ਦਾ ਸੰਵਾਦ ਰਚਾਇਆ ਜਾਂਦਾ ਹੈ ਤਾਂ ਕਿ ਉਹ ਉਨ੍ਹਾਂ ਤੋਂ ਪ੍ਰੇਰਣਾ ਅਤੇ ਅਗਵਾਈ ਲੈ ਸਕਣ ਅਤੇ ਜ਼ਿੰਦਗੀ ਵਿੱਚ ਆਪਣੇ ਕੈਰੀਅਰ ਸਬੰਧੀ ਅਹਿਮ ਫ਼ੈਸਲੇ ਲੈਣ ਦੇ ਯੋਗ ਹੋ ਜਾਣ ।

Advertisement
Advertisement
Advertisement
Advertisement
Scroll to Top