Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:57 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
-ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸ ਤੈਅ ਸਮੇਂ ‘ਚ ਨਿਪਟਾਏ ਜਾਣ ਦੇ ਆਦੇਸ਼
ਪਟਿਆਲਾ, 7 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਜ਼ਮੀਨਾਂ ਦੇ ਇੰਤਕਾਲ ਤੇ ਤਕਸੀਮਾਂ ਦੇ ਬਕਾਇਆ ਪਏ ਮਾਮਲਿਆਂ ਦਾ ਨਿਪਟਾਰਾ ਤੈਅ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮ੍ਹਾਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ । ਵਧੀਕ ਡਿਪਟੀ ਕਮਿਸ਼ਨਰ ਨੇ ਜਮਾਂਬੰਦੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਤੇ ਪੰਚਾਇਤੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਕਰਵਾਈ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਧਿਕਾਰੀ ਤੈਅ ਸਮੇਂ ਵਿੱਚ ਕੰਮਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਬਕਾਇਆ ਪਏ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ । ਮੀਟਿੰਗ ਵਿੱਚ ਐਸ. ਡੀ. ਐਮ. ਪਟਿਆਲਾ ਗੁਰਦੇਵ ਸਿੰਘ ਧਮ, ਐਸ. ਡੀ. ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top