Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:46 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਵਰਸਿਟੀ ਦੇ ਦਲਿਤ ਕਰਮਚਾਰੀਆਂ ਦੇ ਮਸਲਿਆ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ

ਪੰਜਾਬੀ ਵਰਸਿਟੀ ਦੇ ਦਲਿਤ ਕਰਮਚਾਰੀਆਂ ਦੇ ਮਸਲਿਆ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ

ਪੰਜਾਬੀ ਵਰਸਿਟੀ ਦੇ ਦਲਿਤ ਕਰਮਚਾਰੀਆਂ ਦੇ ਮਸਲਿਆ ਬਾਰੇ ਕੀਤਾ ਗਿਆ ਵਿਚਾਰ-ਵਟਾਂਦਰਾ
ਪੀ. ਯੂ. ਸੇਵਾ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਡਾ. ਕੁਲੱਸ਼ਤੇ ਨਾਲ ਮੁਲਾਕਾਤ
ਪਟਿਆਲਾ, 10 ਫਰਵਰੀ : ਪੰਜਾਬੀ ਯੂਨੀਵਰਸਿਟੀ ਅਨੁਸੂਚਿਤ ਜਾਤੀਆਂ ਇੰਪਲਾਇਜ਼ ਵੈਲਫੇਅਰ ਐਸੋਸੀਏਸ਼ਨ (ਪੀਯੂਸੇਵਾ) ਦੇ ਇੱਕ ਉੱਚ—ਪੱਧਰੀ ਵਫ਼ਦ ਵੱਲੋ ਐਸੋਸ਼ੀਏਸਨ ਦੇ ਬਾਨੀ ਪ੍ਰਧਾਨ ਡਾ. ਹਰਮਿੰਦਰ ਸਿੰਘ ਖੋਖਰ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੀ ਭਲਾਈ ਲਈ ਸਟੈਡਿੰਗ ਸੰਸਦੀ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਮੈਂਬਰ ਪਾਰਲੀਮੈਟ ਡਾ. ਫ਼ੱਗਣ ਸਿੰਘ ਕੁਲੱਸ਼ਤੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ । ਇਸ ਮੁਲਾਕਾਤ ਦੋਰਾਨ ਡਾ. ਖੋਖਰ ਵੱਲੋਂ ਸੰਸਦੀ ਕਮੇਟੀ ਦੇ ਮਾਣਯੋਗ ਚੇਅਰਮੈਨ ਡਾ. ਕੁਲੱਸ਼ਤੇ ਨੂੰ ਪੰਜਾਬੀ ਯੂਨੀਵਰਸਿਟੀ ਅਨੁਸੂਚਿਤ ਜਾਤੀਆਂ ਇੰਪਲਾਇਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ।

ਡਾ. ਹਰਮਿੰਦਰ ਸਿੰਘ ਖੋਖਰ ਨੇ ਚੈਅਰਮੈਨ ਡਾ. ਕੁਲੱਸ਼ਤੇ ਨੂੰ ਦੱਸਿਆ ਕਿ ਭਾਰਤ ਸਰਕਾਰ ਵਿੱਚ ਬਤੋਰ ਭਾਰਤੀ ਸੂਚਨਾਂ ਸੇਵਾ (ਆਈ. ਆਈ. ਐਸ.) ਅਧਿਕਾਰੀ ਕੰਮ ਕਰਦਿਆਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਵੱਖ—ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਦੇਸ਼ ਦੀਆਂ ਵੱਕਾਰੀ ਯੂਨੀਵਰਸਿਟੀਆਂ ਵਿੱਚ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਤੋਰ ਤੇ ਐਸੋਸੀਏਸ਼ਨਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋ ਮਾਨਤਾ ਪ੍ਰਾਪਤ ਹੈ । ਇਸਦੇ ਆਧਾਰ ਤੇ ਹੀ ਪੰਜਾਬੀ ਯੂਨੀਵਰਸਿਟੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਮੂਹ ਪ੍ਰੋਫੈਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੀਯੂਸੇਵਾ ਦਾ ਗਠਨ ਕੀਤਾ ਗਿਆ ਸੀ । ਇਸ ਮੋਕੇ ‘ਤੇ ਐਸੋਸੀਏਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਦਲਿਤ ਕਰਮਚਾਰੀਆਂ ਨਾਲ ਸਬੰਧਤ ਮਾਮਲਿਆਂ ਬਾਰੇ ਡਾ. ਕੁਲੱਸਤੇ ਨਾਲ ਵਿਸਥਾਰ ਪੂਰਬਕ ਵਿਚਾਰ—ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਟਿਆਲਾ ਆਉਣ ਦਾ ਵੀ ਸੱਦਾ ਦਿੱਤਾ ਗਿਆ ।

ਸੰਸਦੀ ਕਮੇਟੀ ਦੇ ਚੇਅਰਮੈਨ ਡਾ. ਕੁਲੱਸ਼ਤੇ ਵੱਲੋ ਡਾ. ਖੋਖਰ ਦੀ ਅਗਵਾਈ ਹੇਠ ਪੀਯੂਸੇਵਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਅਜਿਹੇ ਹੋਰ ਬੁੱਧੀਜੀਵੀਆਂ ਦੇ ਸੰਗਠਨਾਂ ਨੂੰ ਵੀ ਅੱਗੇ ਆਉਣ ਦੀ ਲੋੜ੍ਹ ਹੈ। ਡਾ. ਕੁਲੱਸ਼ਤੇ ਨੇ ਦੱਸਿਆ ਕਿ ਸਟੈਡਿੰਗ ਸੰਸਦੀ ਕਮੇਟੀ ਵੱਲੋਂ ਲਗਾਤਾਰ ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਕੜ੍ਹੀ ਵੱਜੋ ਜਲਦ ਹੀ ਸੰਸਦੀ ਕਮੇਟੀ ਵੱਲੋਂ ਦੇਸ਼ ਦੀ ਯੂਨੀਵਰਸਿਟੀਆਂ ਦੇ ਵਾਈਸ—ਚਾਂਸਲਰਾਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ—ਚਾਂਸਲਰ ਨੂੰ ਵੀ ਬੁਲਾਇਆ ਜਾਵੇਗਾ । ਡਾ. ਕੁਲੱਸ਼ਤੇ ਨੇ ਅੱਗੇ ਦੱਸਿਆ ਕਿ ਯੂਨੀਵਰਸਿਟੀਆਂ ਦੇ ਵਾਈਸ—ਚਾਂਸਲਰਾਂ ਨਾਲ ਮੀਟਿੰਗ ਦੋਰਾਨ ਯੂਨੀਵਰਸਿਟੀਆਂ ਵਿੱਚ ਅਨੁਸ਼ੂਚਿਤ ਜਾਤੀਆਂ ਅਤੇ ਜਨ—ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ, ਪ੍ਰੋਫ਼ੈਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ—ਵਟਾਂਦਰਾ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top