Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:05 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਰ. ਆਈਜ. ਦੀਆਂ ਸਿ਼ਕਾਇਤਾਂ ਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਕੀਤਾ ਵਟਸਐਪ ਨੰਬਰ ਜਾਰੀ

ਐਨ. ਆਰ. ਆਈਜ. ਦੀਆਂ ਸਿ਼ਕਾਇਤਾਂ ਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਕੀਤਾ ਵਟਸਐਪ ਨੰਬਰ ਜਾਰੀ

ਐਨ. ਆਰ. ਆਈਜ. ਦੀਆਂ ਸਿ਼ਕਾਇਤਾਂ ਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਕੀਤਾ ਵਟਸਐਪ ਨੰਬਰ ਜਾਰੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਲੀ ਸਰਕਾਰ ਨੇ ਨਾਨ ਰੈਜੀਡੈਂਟ ਇੰਡੀਅਨ (ਐੱਨ. ਆਰ. ਆਈਜ.)਼ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵ੍ਹਟਸਐਪ ਨੰਬਰ 9056009884 ਜਾਰੀ ਕੀਤਾ ਹੈ, ਜਿਸ ਰਾਹੀਂ ਐਨ. ਆਰ. ਆਈਜ. ਵਲੋਂ ਆਪਣੀਆਂ ਸ਼ਿਕਾਇਤਾਂ ਦੀ ਰਿਪੋਰਟ ਕੀਤੀ ਜਾ ਸਕੇਗੀ । ਪ੍ਰਾਪਤ ਜਾਣਾਰੀ ਅਨੁਸਾਰ ਐੱਨ. ਆਰ. ਆਈਜ.਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਬੇੜੇ ਵਾਸਤੇ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਸ ਦੇ ਐੱਨ. ਆਰ. ਆਈ. ਵਿੰਗ ਦੇ ਏ. ਡੀ. ਜੀ. ਪੀ. ਨੂੰ ਭੇਜੀਆਂ ਜਾਣਗੀਆਂ ਜਿੱਥੇ ਉਨ੍ਹਾਂ ਨੂੰ ਐੱਨ. ਆਰ. ਆਈ. ਪੁਲਸ ਵਿੰਗ, ਐੱਨ. ਆਰ. ਆਈ. ਸਟੇਟ ਕਮਿਸ਼ਨ ਅਤੇ ਐੱਨ. ਆਰ. ਆਈ. ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ । ਪ੍ਰਸ਼ਾਸਨਿਕ ਸੁਧਾਰ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐੱਨ. ਆਰ. ਆਈ. ਮਾਮਲਿਆਂ ਦਾ ਵਿਭਾਗ ਵਿਦੇਸ਼ ’ਚ ਵਸੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਵੱਖ-ਵੱਖ ਦਸਤਾਵੇਜ਼ਾਂ ਦੀ ਪ੍ਰਮਾਣਿਕਤਾ (ਕਾਊਂਟਰਸਾਈਨ) ਅਤੇ ਤਸਦੀਕ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ । ਇਨ੍ਹਾਂ ’ਚ ਜਨਮ ਸਰਟੀਫਿਕੇਟ, ਨਾਨ-ਅਵੇਲੇਬਿਲਿਟੀ ਜਨਮ ਸਰਟੀਫਿਕੇਟ, ਜਨਮ ਦੀ ਦੇਰੀ ਨਾਲ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਸਿੱਖਿਆ ਯੋਗਤਾ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਰਟੀਫਿਕੇਟ, ਮੌਤ ਸਰਟੀਫਿਕੇਟ, ਵਿਆਹ/ਤਲਾਕ ਸਰਟੀਫਿਕੇਟ, ਡਿਕਰੀ, ਗੋਦ ਲੈਣ ਨਾਲ ਸਬੰਧਤ ਡੀਡ ਆਦਿ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top