Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਅਰਿਜੀਤ ਭੱਟਾਚਾਰੀਆ ਨੂੰ ਮਿਲਿਆ 'ਯੰਗ ਸਾਇੰਟਿਸਟ' ਪੁਰਸਕਾਰ

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਅਰਿਜੀਤ ਭੱਟਾਚਾਰੀਆ ਨੂੰ ਮਿਲਿਆ 'ਯੰਗ ਸਾਇੰਟਿਸਟ' ਪੁਰਸਕਾਰ

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਅਰਿਜੀਤ ਭੱਟਾਚਾਰੀਆ ਨੂੰ ਮਿਲਿਆ ‘ਯੰਗ ਸਾਇੰਟਿਸਟ’ ਪੁਰਸਕਾਰ
– ਪ੍ਰੋ. ਓਮ ਸਿਲਾਕਾਰੀ ਦੀ ਅਗਵਾਈ ਵਾਲ਼ੀ ਲੈਬ ਦੇ ਤਿੰਨ ਵਿਦਿਆਰਥੀਆਂ ਨੂੰ ਪਹਿਲਾਂ ਵੀ ਮਿਲ ਚੁੱਕਾ ਹੈ ਇਹ ਪੁਰਸਕਾਰ
ਪਟਿਆਲਾ, 10 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਅਰਿਜੀਤ ਭੱਟਾਚਾਰੀਆ ਨੂੰ ਖਾਲਸਾ ਕਾਲਜ, ਅੰਮ੍ਰਿਤਸਰ ਵਿਖੇ ਹੋਈ 8ਵੀਂ ਪੰਜਾਬ ਸਾਇੰਸ ਕਾਂਗਰਸ ਦੌਰਾਨ ‘ਯੰਗ ਸਾਇੰਟਿਸਟ’ ਪੁਰਸਕਾਰ ਨਾਲ਼ ਨਿਵਾਜਿਆ ਗਿਆ ਹੈ । ਉਹ ਪੰਜਾਬੀ ਯੂਨੀਵਰਸਿਟੀ ਵਿਖੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵਿੱਚ ਪ੍ਰੋ. ਓਮ ਸਿਲਾਕਾਰੀ ਦੀ ਅਗਵਾਈ ਹੇਠ ਮੌਲੀਕਿਊਲਰ ਮਾਡਲਿੰਗ ਲੈਬ ਵਿੱਚ ਖੋਜ ਕਰ ਰਹੇ ਹਨ । ਜ਼ਿਕਰਯੋਗ ਹੈ ਕਿ ਇਹ ਚੌਥੀ ਵਾਰ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਓਮ ਸਿਲਾਕਾਰੀ ਦੀ ਖੋਜ ਟੀਮ ਦੇ ਕਿਸੇ ਮੈਂਬਰ ਨੂੰ ਇਹ ਪੁਰਸਕਾਰ ਮਿਲਿਆ ਹੈ। ਪ੍ਰੋ. ਓਮ ਸਿਲਾਕਾਰੀ ਨੇ ਦੱਸਿਆ ਕਿ ਅਰਿਜੀਤ ਭੱਟਾਚਾਰੀਆ ਨੂੰ ਸੈਕਸ਼ਨ ਈ (ਮੈਡੀਕਲ, ਵੈਟਰਨਰੀ, ਨਰਸਿੰਗ, ਫਿਜ਼ੀਓਥੈਰੇਪੀ, ਹੈਲਥਕੇਅਰ ਅਤੇ ਫਾਰਮਾਸਿਊਟੀਕਲ ਸਾਇੰਸਜ਼) ਦੇ ਤਹਿਤ ਇਹ ਪੁਰਸਕਾਰ ਪ੍ਰਾਪਤ ਹੋਇਆ । ਇਸ ਵੱਕਾਰੀ ਪੁਰਸਕਾਰ ਵਿੱਚ ਸੋਨ ਤਗ਼ਮਾ, ਸਰਟੀਫਿਕੇਟ ਅਤੇ 7,500/- ਰੁਪਏ ਦਾ ਪ੍ਰੋਤਸਾਹਨ ਰਾਸ਼ੀ ਸ਼ਾਮਿਲ ਹੁੰਦੇ ਹਨ । ਉਨ੍ਹਾਂ ਦੱਸਿਆ ਕਿ ਅਰਿਜੀਤ ਨੇ ਉਨ੍ਹਾਂ ਦੀ ਅਗਵਾਈ ਹੇਠ ਕੈਂਸਰ ਵਿੱਚ ਡਾਕਟਰੀ ਤੌਰ ‘ਤੇ ਵਰਤੇ ਜਾਣ ਵਾਲੇ ਦਰਦ-ਨਿਵਾਰਕ ਦਵਾਈ ਦੇ ਅਣੂਆਂ ਦੀ ਉਪਯੋਗਤਾ ਬਾਰੇ ਪ੍ਰਦਰਸ਼ਨ ਕੀਤਾ ਹੈ। ਇਹ ਖੋਜ ਕੈਂਸਰ ਮਾਹਿਰਾਂ ਨੂੰ ਇਲਾਜ ਨਿਰਧਾਰਤ ਕਰਨ ਵਿੱਚ ਮਦਦ ਕਰੇਗੀ । ਉਨ੍ਹਾਂ ਆਪਣੀ ਲੈਬ ਦੇ ਮਾਣਮੱਤੇ ਕਾਰਜਾਂ ਬਾਰੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ 2012 ਦੌਰਾਨ ਡਾ. ਮਲਕੀਤ ਸਿੰਘ ਬਾਹੀਆ , 2014 ਦੌਰਾਨ ਡਾ. ਮਨਿੰਦਰ ਕੌਰ ਅਤੇ 2023 ਦੌਰਾਨ ਡਾ. ਗੇਰਾ ਨਰਿੰਦਰ ਨੂੰ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਇਸ ਲੈਬ ਦੇ ਖੋਜਾਰਥੀ ਡਾ. ਮਨਜਿੰਦਰ ਸਿੰਘ ਨੂੰ ਇਟਲੀ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਆਯੋਜਿਤ ‘ਯੂਰਪੀਅਨ ਕੈਮੀਕਲ ਕਾਨਫਰੰਸ-2018’ ਵਿੱਚ ਸਰਵੋਤਮ ਪੋਸਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ । ਪ੍ਰੋ. ਸਿਲਾਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਲੈਬ ਉੱਤਰੀ ਭਾਰਤ ਖੇਤਰ ਵਿੱਚ ਇੱਕ ਚੰਗੀ ਤਰ੍ਹਾਂ ਲੈਸ ਅਣੂ ਮਾਡਲਿੰਗ ਲੈਬ ਹੈ ਅਤੇ ਇਸ ਲੈਬ ਦਾ ਖੋਜ ਕਾਰਜ 150 ਤੋਂ ਵੱਧ ਖੋਜ ਲੇਖਾਂ ਦੇ ਰੂਪ ਵਿੱਚ ਅੰਤਰਰਾਸ਼ਟਰੀ ਖੋਜ ਰਸਾਲਿਆਂ ਵਿੱਚ ਪ੍ਰਕਾਸ਼ਿਤ ਹੋਇਆ ਹੈ । ਪ੍ਰੋ. ਓਮ ਸਿਲਾਕਾਰੀ ਭਾਰਤ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ ਦੁਆਰਾ ਸਪਾਂਸਰ ਕੀਤੇ ਗਏ ਬਾਇਓਇਨਫਾਰਮੈਟਿਕਸ ਸੈਂਟਰ ਦੀ ਅਗਵਾਈ ਵੀ ਕਰ ਰਹੇ ਹਨ । ਉਨ੍ਹਾਂ ਦੀ ਇਸ ਪ੍ਰਾਪਤੀ ਉੱਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਵਿਭਾਗ ਦੇ ਮੁਖੀ ਪ੍ਰੋ. ਗੁਲਸ਼ਨ ਬਾਂਸਲ ਸਮੇਤ ਸਾਰੇ ਫੈਕਲਟੀ ਮੈਂਬਰਾਂ ਨੇ ਵਧਾਈ ਦਿੱਤੀ ।

Advertisement
Advertisement
Advertisement
Advertisement
Scroll to Top