Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ
-ਦਾਅਵੇ ਤੇ ਇਤਰਾਜ 11 ਫਰਵਰੀ ਤੋਂ 18 ਫਰਵਰੀ ਤੱਕ ਹੋਣਗੇ ਦਰਜ, ਇਤਰਾਜਾਂ ਦਾ ਨਿਪਟਾਰਾ 27 ਤੱਕ ਤੇ ਵੋਟਰ ਰੋਲ ਦੀ ਅੰਤਿਮ ਪ੍ਰਕਾਸ਼ਨਾ ਦੀ 3 ਮਾਰਚ ਨੂੰ : ਏ. ਡੀ. ਸੀ. ਜੌਹਲ
ਪਟਿਆਲਾ, 10 ਫਰਵਰੀ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਯੋਗਤਾ ਮਿਤੀ 1 ਮਾਰਚ 2025 ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਅੱਜ ਮਿਤੀ 10 ਫਰਵਰੀ 2025 ਨੂੰ ਕਰ ਦਿੱਤੀ ਗਈ ਹੈ। ਅਨੁਪ੍ਰਿਤਾ ਜੌਹਲ ਨੇ ਇਸ ਸਬੰਧੀ ਅੱਜ ਸਮੂਹ ਐਸ. ਡੀ. ਐਮਜ-ਕਮ-ਮੰਡਲ ਚੋਣਕਾਰ ਅਫ਼ਸਰਾਂ ਨਾਲ ਇੱਕ ਆਨਲਾਈਨ ਮੀਟਿੰਗ ਕਰਦਿਆਂ ਦੱਸਿਆ ਕਿ ਦਾਅਵੇ/ ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ 2025 ਤੱਕ ਹੋਵੇਗੀ ਅਤੇ ਪ੍ਰਾਪਤ ਦਾਅਵੇ/ਇਤਰਾਜ ਦਾ ਨਿਪਟਾਰਾ ਮਿਤੀ 27 ਫਰਵਰੀ 2025 ਤੱਕ ਹੋਵੇਗਾ ਅਤੇ ਵੋਟਰ ਰੋਲ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾ ਦੀ ਮਿਤੀ 03 ਮਾਰਚ 2025 ਨੂੰ ਕੀਤੀ ਜਾਵੇਗੀ । ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ 14 ਫਰਵਰੀ 2025 ਦਿਨ ਸ਼ੁਕਰਵਾਰ ਅਤੇ 15 ਫਰਵਰੀ 2025 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਪੇਂਡੂ ਖੇਤਰ ਦੇ ਪੋਲਿੰਗ ਬੂਥਾਂ ‘ਤੇ ਲਗਵਾਉਣਗੇ ਤਾਂ ਜੋ ਕਿ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜ ਸਕੇ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬਲਾਕ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿਚ ਸੁਧਾਈ ਸਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸਬੰਧਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ ।

Advertisement
Advertisement
Advertisement
Advertisement
Scroll to Top