Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਮੇਲਾ-2025

ਪਟਿਆਲਾ ਹੈਰੀਟੇਜ ਮੇਲਾ-2025

ਪਟਿਆਲਾ ਹੈਰੀਟੇਜ ਮੇਲਾ-2025
-ਏ. ਡੀ. ਸੀ. ਨਵਰੀਤ ਕੌਰ ਸੇਖੋਂ ਵੱਲੋਂ 16 ਫਰਵਰੀ ਨੂੰ ਖ਼ਾਲਸਾ ਕਾਲਜ ‘ਚ ਹੋਣ ਵਾਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 10 ਫਰਵਰੀ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਤਹਿਤ 16 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਪੀ. ਪੀ. ਐਸ. ਸੀ. ਦੇ ਸਕੱਤਰ ਚਰਨਜੀਤ ਸਿੰਘ ਸਮੇਤ ਖ਼ਾਲਸਾ ਕਾਲਜ ਦੇ ਪ੍ਰੋਫੈਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਏ. ਡੀ. ਸੀ. ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 16 ਫਰਵਰੀ ਨੂੰ ਵਾਈ. ਪੀ. ਐਸ. ਚੌਂਕ ਸਥਿਤ ਸੇਨੋਟਾਫ਼ ਵਿਖੇ ਫੁੱਲ ਮਾਲਾ ਅਰਪਣ ਅਤੇ ਪੋਲੋ ਗਰਾਊਂਡ ਤੋਂ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ ਹੋਵੇਗੀ । ਇਸ ਤੋਂ ਬਾਅਦ ਖ਼ਾਲਸਾ ਕਾਲਜ ਵਿਖੇ ਜੋਸ਼, ਬੈਂਡ ਡਿਸਪਲੇ, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਘੋੜਸਵਾਰੀ ਸ਼ੋਅ, ਗਤਕਾ, ਪੁਰਾਤਨ ਵਸਤਾਂ ਤੇ ਦੁਰਲੱਭ ਡਾਕ ਟਿਕਟਾਂ ਦੀ ਪ੍ਰਦਰਸ਼ਨੀ ਸਮੇਤ ਫ਼ੌਜ, ਆਈ. ਟੀ. ਬੀ. ਪੀ. ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ । ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ 16 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅਰੰਭੇ ਯਤਨਾਂ ਤਹਿਤ ਪੰਜਾਬ ਵਾਸੀਆਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਸਾਡੇ ਅਮੀਰ ਵਿਰਸੇ ਤੇ ਮਿਲਟਰੀ ਦੇ ਜੰਗਜੂ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਹ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਨੇ ਪਟਿਆਲਾ ਵਾਸੀਆਂ ਨੂੰ ਇਸ ਮੇਲੇ ਦੌਰਾਨ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਸ ਫੈਸਟੀਵਲ ਵਿੱਚ ਦਾਖਲਾ ਫ਼੍ਰੀ ਹੈ ।

Advertisement
Advertisement
Advertisement
Advertisement
Scroll to Top