Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:34 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਦਿਰ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤਾ ਮੇਅਰ, ਡਿਪਟੀ ਮੇਅਰ ਦਾ ਵਿਸ਼ੇਸ਼ ਸਨਮਾਨ

ਮੰਦਿਰ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤਾ ਮੇਅਰ, ਡਿਪਟੀ ਮੇਅਰ ਦਾ ਵਿਸ਼ੇਸ਼ ਸਨਮਾਨ

ਮੰਦਿਰ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤਾ ਮੇਅਰ, ਡਿਪਟੀ ਮੇਅਰ ਦਾ ਵਿਸ਼ੇਸ਼ ਸਨਮਾਨ
ਸਮਾਜ ਵਿੱਚ ਬਦਲਾਅ ਲਈ ਧਾਰਮਿਕ, ਸਮਾਜਿਕ ਸੰਸਥਾਵਾਂ ਦੀ ਅਹਿਮ ਭੂਮਿਕਾ : ਡਿਪਟੀ ਮੇਅਰ
ਪਟਿਆਲਾ : ਨਗਰ ਨਿਗਮ ਮੇਅਰ ਕੁੰਦਨ ਗੋਗੀਆ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਦੇ ਦਫਤਰਾਂ ਵਿੱਚ ਪਹੁੰਚ ਕੇ ਮਿਠਾਈ ਵੰਡ ਕੇ ਉਹਨਾਂ ਨੂੰ ਸਿਰੋਪਾਓ ਭੇਂਟਾ ਕਰ ਮੰਦਿਰ ਬੈਲ ਵਾਲੇ ਬਾਬਾ ਜੀ ਸੋਸਾਇਟੀ ਵਲੋਂ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਪ੍ਰਧਾਨ ਪ੍ਰਦੀਪ ਕੁਮਾਰ ਤੇ ਜਨਰਲ ਸਕੱਤਰ ਪੰਡਤ ਹੰਸਰਾਜ ਸ਼ਰਮਾ ਨੇ ਸਾਂਝੇ ਤੌਰ ਤੇ ਕਿਹਾ ਕਿ ਮੇਅਰ ਸ਼ਹਿਰ ਦੀ ਪਹਿਲੀ ਸ਼੍ਰੇਣੀ ਅਤੇ ਡਿਪਟੀ ਮੇਅਰ ਤੀਜੀ ਸ਼੍ਰੇਣੀ ਦੇ ਵਿਸ਼ੇਸ਼ ਵਿਅਕਤੀ ਵਜੋਂ ਜਾਣੇ ਜਾਂਦੇ ਹਨ । ਜਿਹੜੇ ਕਿ ਸ਼ਹਿਰ ਵਾਸੀਆਂ ਨੂੰ ਨਿਰਪੱਖ ਪਾਰਦਰਸ਼ੀ ਸਹੁਲਤਾਂ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੀ ਦਿਖ ਨੂੰ ਖੂਬਸੂਰਤ ਬਣਾਉਣ ਲਈ ਮੁੱਖ ਭੂਮਿਕਾ ਅਦਾ ਕਰਦੇ ਹਨ, ਇਸ ਲਈ ਸ਼ਹਿਰ ਦੇ ਹਰ ਇੱਕ ਵਰਗ ਲਈ ਅਜਿਹੀਆਂ ਸਖਸ਼ੀਅਤਾਂ ਸਨਮਾਨਯੋਗ ਹਨ । ਇਸ ਮੋਕੇ ਮੇਅਰ ਕੁੰਦਨ ਗੋਗੀਆ ਨੇ ਸਮੂਹ ਸੋਸਾਇਟੀ ਦੇ ਅਹੁਦੇਦਾਰਾਂ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਸਮੇਂ ਹਾਜਰ ਹਨ। ਇਸ ਮੌਕੇ ਤੇ ਸੋਸਾਇਟੀ ਆਗੂਆਂ ਨਾਲ ਵਿਚਾਰ ਸਾਂਝੇ ਕਰਦਿਆਂ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਭਲਾਈ ਹਿੱਤ ਵਿੱਚ ਨਿਰਸਵਾਰਥ ਕਾਰਜ ਕਰ ਰਹੀਆਂ ਹਨ । ਜਿਹੜੀਆਂ ਕਿ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੇ ਖਾਤਮੇ ਲਈ ਕਾਰਜ ਕਰ ਰਹੀਆਂ ਹਨ, ਜਿਸਦੇ ਲਈ ਸਮੂਹ ਸੰਸਥਾਵਾਂ ਦੇ ਆਗੂ ਪ੍ਰਸੰਸਾ ਦੇ ਪਾਤਰ ਹਨ । ਸਮਾਜ ਵਿੱਚ ਬਦਲਾਅ ਲਈ ਸੰਸਥਾਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ । ਉਹਨਾ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਵਰਗੀਆਂ ਜਾਨਲੇਵਾ ਕੁਰੀਤੀਆਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਢੀ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਉਹਨਾਂ ਵੱਲੋਂ ਜਲਦ ਹੀ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੰਸ ਰਾਜ ਸ਼ਰਮਾ, ਬਲਬੀਰ ਸਿੰਘ, ਚਰਨਜੀਤ ਸਿੰਘ, ਰਿਤੇਸ਼ ਗੁਪਤਾ, ਅਕਾਸ਼, ਸਰਵਜੀਤ ਸਿੰਘ, ਅਨੀਲ ਕੁਮਾਰ, ਅਨੀਤਾ ਰਾਣੀ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top