Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ
ਸੂਬੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਐਕਸ-ਗ੍ਰੇਸ਼ੀਆ ਰਾਸ਼ੀ
ਚੰਡੀਗੜ੍ਹ, 8 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ । ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ । ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ । ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ । ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਸੈਨਾਵਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ । ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਗਏ ਹਨ, ਜਿਸ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਹਨਾਂ ਦੀ ਅਸਮਰਥਾ ਦੇ ਆਧਾਰ ‘ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ । ਉਹਨਾਂ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ ।

Advertisement
Advertisement
Advertisement
Advertisement
Scroll to Top