Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਊ ਦਿੱਲੀ ਪਬਲਿਕ ਸਕੂਲ ਵਿਖੇ ‘ਬਾਲ ਮੇਲਾ’ ’ਚ ਬੱਚਿਆਂ ਨੇ ਆਪਣੀਆਂ ਕਲਾਵਾਂ ਨੂੰ ਕੀਤਾ ਪੇਸ਼

ਨਿਊ ਦਿੱਲੀ ਪਬਲਿਕ ਸਕੂਲ ਵਿਖੇ ‘ਬਾਲ ਮੇਲਾ’ ’ਚ ਬੱਚਿਆਂ ਨੇ ਆਪਣੀਆਂ ਕਲਾਵਾਂ ਨੂੰ ਕੀਤਾ ਪੇਸ਼

ਨਿਊ ਦਿੱਲੀ ਪਬਲਿਕ ਸਕੂਲ ਵਿਖੇ ‘ਬਾਲ ਮੇਲਾ’ ’ਚ ਬੱਚਿਆਂ ਨੇ ਆਪਣੀਆਂ ਕਲਾਵਾਂ ਨੂੰ ਕੀਤਾ ਪੇਸ਼
‘ਪਦਮ ਸ਼੍ਰੀ’ ਜਗਜੀਤ ਸਿੰਘ ਦਰਦੀ ਅਤੇ ਜਸਵਿੰਦਰ ਕੌਰ ਦਰਦੀ ਨੇ ਬੱਚਿਆਂ ਨੂੰ ਸਨਮਾਨਤ ਕਰਕੇ ਕੀਤੀ ਹੌਂਸਲਾ ਅਫਜਾਈ
ਪਟਿਆਲਾ, 8 ਫਰਵਰੀ : ਨਿਊ ਦਿੱਲੀ ਪਬਲਿਕ ਸਕੂਲ, ਸ਼ਾਂਤੀ ਨਗਰ, ਅਰਬਨ ਅਸਟੇਟ ਫੇਜ਼-2 ਵਿਖੇ ‘ਬਾਲ ਮੇਲਾ’ ਅਤੇ ‘ਟੈਲੇਂਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਚੜ੍ਹਦੀਕਲਾ ਟਾਈਮ ਟੀ. ਵੀ. ਦੇ ਚੇਅਰਮੈਨ ‘ਪਦਮ ਸ਼੍ਰੀ’ ਜਗਜੀਤ ਸਿੰਘ ਦਰਦੀ ਤੇ ਸਕੂਲਾਂ ਦੇ ਡਾਇਰੈਕਟਰ ਸਰਦਾਰਨੀ ਜਸਵਿੰਦਰ ਕੌਰ ਦਰਦੀ, ਚੜ੍ਹਦੀਕਲਾ ਟਾਈਮ ਟੀ. ਵੀ. ਦੇ ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ ਅਤੇ ਡਾ. ਇੰਦਰਪ੍ਰੀਤ ਕੌਰ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ । ਸਮਾਗਮ ਦੌਰਾਨ ਨਿਊ ਦਿੱਲੀ ਪਬਲਿਕ ਸਕੂਲ ਦੇ ਬੱਚਿਆਂ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਹੋਰ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਹੁਨਰ ਦਿਖਾਇਆ । ਇਸ ਸਮਾਗਮ ਵਿੱਚ ਬੱਚਿਆਂ ਵੱਲੋਂ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਦਿਖਾਏ ਅਤੇ ਗੀਤ, ਸੰਗੀਤ, ਮਾਡਲਿੰਗ ਵਰਗੀਆਂ ਕੋਮਲ ਕਲਾਵਾਂ ਦੇ ਨਾਲ ਨਾਲ ਹੋਰ ਵੀ ਕਲਾਵਾਂ ਪੇਸ਼ ਕੀਤੀਆਂ ਗਈਆਂ ।
ਸਕੂਲ ਦੇ ਪ੍ਰਿੰਸੀਪਲ ਮੈਡਮ ਹਰਸਿਮਰਨ ਕੌਰ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ । ਸਮਾਗਮ ਦੌਰਾਨ ਵੱਖ-ਵੱਖ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ। ਇਸ ਮੌਕੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਵੱਲੋਂ ਖੇਡਾਂ ਅਤੇ ਹੋਰ ਕਲਾਵਾਂ ਵਿੱਚ ਜੇਤੂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ । ਪ੍ਰਿੰਸੀਪਲ ਹਰਸਿਮਰਨ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਸਾਰੀਆਂ ਜਮਾਤਾਂ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੈ । ਉਨ੍ਹਾਂ ਕਿਹਾ ਕਿ ਨਿਊ ਦਿੱਲੀ ਪਬਲਿਕ ਸਕੂਲ ਡੀ. ਪੀ. ਐਸ. ਵਿੱਦਿਅਕ ਅਦਾਰਿਆਂ ਦੇ ਪੱਧਰ ਦੀ ਸਿੱਖਿਆ ਪਿਛਲੇ ਦੋ ਦਹਾਕਿਆਂ ਤੋਂ ਬਹੁਤ ਹੀ ਵਾਜ਼ਬ ਫੀਸ ਉਤੇ ਪਟਿਆਲਾ ਵਾਸੀਆਂ ਨੂੰ ਮੁਹੱਈਆ ਕਰਵਾ ਰਿਹਾ ਹੈ, ਜਿਸਦਾ ਮਾਪਿਆਂ ਨੂੰ ਲਾਹਾ ਲੈਣਾ ਚਾਹੀਦਾ ਹੈ । ਪ੍ਰਿੰਸੀਪਲ ਡਾ. ਕੰਵਲਜੀਤ ਕੌਰ, ਹਰਸਿਮਰਨਜੀਤ ਕੌਰ ਅਤੇ ਸਾਰੇ ਅਧਿਆਪਕ ਸਾਹਿਬਾਨਾਂ ਦੇ ਸਹਿਯੋਗ ਨਾਲ ਇਹ ਬਾਲ ਮੇਲਾ ਤੇ ਸਲਾਨਾ ਸਮਾਗਮ ਸਫਲ ਹੋਇਆ ।

Advertisement
Advertisement
Advertisement
Advertisement
Scroll to Top