Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:55 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

ਡੀ. ਸੀ. ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ

ਡੀ. ਸੀ. ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਦਿੱਤੇ ਹੁਕਮ
ਐਸ. ਡੀ. ਐਮ. ਖਰੜ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਤੇ ਮਾਈਨਿੰਗ ਅਧਿਕਾਰੀਆਂ ਦੀ ਟੀਮ ਨੇ ਮੌਕੇ ਤੇ ਜਾ ਕੇ ਕੀਤਾ ਮੁਆਇਨਾ
ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ‘ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਖਣਨ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਸਾਈਟਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ
ਐਸ. ਏ. ਐਸ. ਨਗਰ : ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਐੱਸ. ਏ. ਐੱਸ. ਨਗਰ ਨੇ ਜ਼ਿਲ੍ਹੇ ਦੇ ਮੀਆਂਪੁਰ ਚੰਗਰ ਖੇਤਰ ‘ਚ ਗੈਰ-ਕਾਨੂੰਨੀ ਨਿੱਜੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਜ਼ਿਲ੍ਹਾ ਪੁਲਿਸ ਨੂੰ ਤੁਰੰਤ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੀਆਂਪੁਰ ਚੰਗਰ ਖੇਤਰ ‘ਚ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਮਿਲਣ ‘ਤੇ ਐੱਸ. ਡੀ. ਐੱਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਮਾਜਰੀ ਰਘਵੀਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਮਾਈਨਜ਼ ਅਤੇ ਭੂ-ਵਿਗਿਆਨ, ਆਕਾਸ਼ ਅਗਰਵਾਲ ਅਤੇ ਐੱਸ. ਡੀ. ਓ. ਪ੍ਰਦੀਪ ਕੁਮਾਰ ਤੇ ਅਧਾਰਿਤ ਟੀਮ ਨੂੰ ਸ਼ਾਮ ਨੂੰ ਤੁਰੰਤ ਮੌਕੇ ‘ਤੇ ਜਾਇਜ਼ਾ ਲੈਣ ਭੇਜਿਆ ਗਿਆ । ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਅਨੁਸਾਰ ਜਿਸ ਥਾਂ ‘ਤੇ ਮਾਈਨਿੰਗ ਦੀਆਂ ਗਤੀਵਿਧੀਆਂ ਦੇ ਨਿਸ਼ਾਨ ਮਿਲੇ ਹਨ, ਉਹ ਗੈਰ-ਕਾਨੂੰਨੀ ਹੈ। ਸਾਈਟ ਤੋਂ ਕੱਢੀ ਗਈ ਸਮੱਗਰੀ ਰੇਤ, ਬੱਜਰੀ ਅਤੇ ਮਿੱਟੀ ਦਾ ਮਿਸ਼ਰਣ ਹੈ । ਉਨ੍ਹਾਂ ਦੱਸਿਆ ਕਿ ਕਾਰਜਕਾਰੀ ਇੰਜਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜਿਓਲੋਜੀ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਪੁਲੀਸ ਨੂੰ  ਅਗਲੇਰੀ ਜਾਂਚ ਸ਼ੁਰੂ ਕਰਨ ਲਈ ਐਫ.ਆਈ.ਆਰ. ਦਰਜ ਲਈ ਕਿਹਾ ਗਿਆ ਹੈ ।    
       ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਖਣਨ ਗਤੀਵਿਧੀਆਂ ਦਾ ਰਿਕਾਰਡ ਲੈਣ ਲਈ ਸੂਰਜ ਸੈੱਟ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਈ ਮਾਈਨਿੰਗ ਗਤੀਵਿਧੀਆਂ ਨਹੀਂ ਹੋਣਗੀਆਂ । ਇਸ ਤੋਂ ਇਲਾਵਾ, ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜੀਓਲੋਜੀ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਸਮੇਤ ਸਾਰੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ । ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਥਾਵਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ।

Advertisement
Advertisement
Advertisement
Advertisement
Scroll to Top