Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ
ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਕਰ ਰਿਹਾ ਸੈਲਾਨੀਆਂ ਨੂੰ ਆਕਰਸ਼ਿਤ
ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਸ ਤਹਿਤ ਛੱਤਬੀੜ ਚਿੜੀਆਘਰ ਵਿਖੇ ਅਨੇਕਾਂ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ । ਦੱਸਣਯੋਗ ਹੈ ਕਿ ਚਿੜੀਆਘਰ ਵਿੱਚ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ (ਬਹੁਤ ਵੱਡਾ ਪਿੰਜਰਾ ਜਿੱਥੇ ਸੈਲਾਨੀ ਪੰਛੀਆਂ ਨੂੰ ਦੇਖ ਸਕਦੇ ਹਨ) ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਇੱਥੇ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਬਣਾਇਆ ਗਿਆ ਹੈ। ਲਗਭਗ 1200 ਮੀਟਰ ਦੇ ਵਾਈਲਡਲਾਈਫ ਸਫ਼ਾਰੀ ਖੇਤਰ ਵਿੱਚ, 260 ਕੇ.ਵੀ. ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੇ ਨਾਲ-ਨਾਲ ਚਾਰ ਦੀਵਾਰੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ । ਸ਼ੇਰ ਸਫਾਰੀ ਵਿਖੇ ਮਾਸਾਹਾਰੀ ਜਾਨਵਰਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਕੇਂਦਰ ਦੀ ਉਸਾਰੀ ਵੀ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ, ਦੀ ਸਹਾਇਤਾ ਲਈ ਇੱਕ ਓਪਨ ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਵੀ ਬਣਾਇਆ ਗਿਆ ਹੈ । ਇਸ ਤੋਂ ਇਲਾਵਾ ਇੰਡਸ ਰਿਵਰ ਡੌਲਫ਼ਿਨ ਨੂੰ ਪੰਜਾਬ ਦਾ ਰਾਜ ਜਲ-ਪਸ਼ੂ ਅਤੇ 13 ਵਾਈਲਡ ਲਾਈਫ ਸੈਂਚੁਰੀਆਂ ਨੂੰ ਪਲਾਸਟਿਕ ਮੁਕਤ ਘੋਸ਼ਿਤ ਕੀਤਾ ਗਿਆ ਹੈ । ਇਸ ਤੋਂ ਛੁੱਟ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚੋਂ ਚੁਣੇ ਗਏ 100 ਵੈੱਟਲੈਂਡਜ਼ (ਜਲਗਾਹਾਂ) ਵਿੱਚ ਪੰਜਾਬ ਦੇ 5 ਵੈੱਟਲੈਂਡਜ਼ ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਨੂੰ ਸ਼ਾਮਿਲ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top