Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ
ਰੇਸ਼ਮ ਉਤਪਾਦਨ ਵਿੱਚ ਵਾਧਾ, ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ
ਚੰਡੀਗੜ੍ਹ, 9 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ ਆਰਥਿਕਤਾ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨਾ ਹੈ । ਇਕ ਮਹੱਤਵਪੂਰਨ ਪਹਿਲਕਦਮੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ‘ਸਿਲਕ ਮਾਰਕ ਐਕਸਪੋ 2024’ ਦਾ ਆਯੋਜਨ ਕਰਨਾ ਸੀ। ਮੰਤਰੀ ਮੋਹਿੰਦਰ ਭਗਤ ਦੁਆਰਾ ਉਦਘਾਟਨ ਕੀਤੇ ਗਏ ਇਸ ਸਮਾਗਮ ਨੇ ਰੇਸ਼ਮ ਦੀ ਖੇਤੀ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਇਆ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਇਸ ਮੌਕੇ ਮੰਤਰੀ ਨੇ “ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੀ ਸਫ਼ਰ” ਸਿਰਲੇਖ ਵਾਲਾ ਇੱਕ ਬਰੋਸ਼ਰ ਵੀ ਜਾਰੀ ਕੀਤਾ ਜਿਸ ਵਿੱਚ ਇਸ ਖੇਤਰ ਦੇ ਵਿਕਾਸ ਅਤੇ ਪ੍ਰਾਪਤੀਆਂ ਨੂੰ ਦਰਸਾਈਆਂ ਗਈਆਂ ਸਨ।

ਮੰਤਰੀ ਮੋਹਿੰਦਰ ਭਗਤ ਨੇ ਰੇਸ਼ਮ ਦੀ ਖੇਤੀ ਰਾਹੀਂ ਪੇਂਡੂ ਸਸ਼ਕਤੀਕਰਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦਿਆਂ ਕਿਹਾ ਕਿ ਸਰਕਾਰੀ ਯਤਨਾਂ ਨਾਲ ਪੰਜਾਬ ਵਿੱਚ ਕੋਕੂਨ ਦੀ ਕੀਮਤ 550 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 1,250 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ ਜਿਸ ਨਾਲ ਰੇਸ਼ਮ ਦੀ ਖੇਤੀ ਕਰਨ ਵਾਲੇ ਕਿਸਾਨਾਂ ਖਾਸ ਕਰਕੇ ਰੇਸ਼ਮ ਦੀ ਖੇਤੀ ਵਿੱਚ ਲੱਗੀਆਂ ਔਰਤਾਂ ਲਈ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕੋਕੂਨ ਦਾ ਸਾਲਾਨਾ ਉਤਪਾਦਨ 29,000 ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਡਲਹੌਜ਼ੀ ਵਿੱਚ ਰੇਸ਼ਮਕੀਟ ਬੀਜ ਉਤਪਾਦਨ ਕੇਂਦਰ ਦੀ ਮੁੜ ਸਰਗਰਮੀ ਦਾ ਉਦੇਸ਼ ਕਿਸਾਨਾਂ ਵਿੱਚ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾ ਨੂੰ ਘੱਟ ਕੀਮਤਾਂ ‘ਤੇ ਉੱਚ-ਗੁਣਵੱਤਾ ਵਾਲੇ ਰੇਸ਼ਮਕੀਟ ਬੀਜ ਮੁੱਹਈਆ ਕਰਾਉਣਾ ਹੈ। 

ਉਨ੍ਹਾ ਜ਼ਿਕਰ ਕੀਤਾ ਕਿ ਰਾਜ ਨੂੰ ਸਕੋਚ ਨੈਸ਼ਨਲ ਅਵਾਰਡ 2024 ਵਿੱਚ “ਰੇਸ਼ਮ ਦੀ ਖੇਤੀ ਰਾਹੀਂ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ” ਪ੍ਰੋਜੈਕਟ ਲਈ ਸਿਲਵਰ ਅਵਾਰਡ ਨਾਲ ਮਾਨਤਾ ਮਿਲੀ ਹੈ ਜੋ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ‘ਤੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕਰਦਾ ਹੈ।

ਮੰਤਰੀ ਮੋਹਿੰਦਰ ਭਗਤ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਇੱਕ ਵਿਸ਼ੇਸ਼ “ਪੰਜਾਬ ਸਿਲਕ” ਬ੍ਰਾਂਡ ਸ਼ੁਰੂ ਕਰੇਗੀ । ਰੇਸ਼ਮ ਰੀਲਿੰਗ ਯੂਨਿਟਾਂ ਅਤੇ ਕੋਕੂਨ ਸਟੋਰੇਜ ਸਹੂਲਤਾਂ ਸਥਾਪਤ ਕਰਨ ਦੀ ਯੋਜਨਾ ਵੀ ਬਣਾਈ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਾਧਾ ਸਕੇ। ਸੂਬਾ ਸਰਕਾਰ ਦੀਆਂ ਇਹ ਪਹਿਲਕਦਮੀਆਂ ਰੇਸ਼ਮ ਦੀ ਖੇਤੀ ਨੂੰ ਹੁਲਾਰਾ ਦੇਣ, ਪੇਂਡੂ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੇ ਖੇਤਰ ਨੂੰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

Advertisement
Advertisement
Advertisement
Advertisement
Scroll to Top