Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਹੱਦ ’ਤੇ ਹੜ੍ਹ ਨਾਲ ਪ੍ਰਭਾਵਤ ਪਿੰਡਾਂ ’ਚ ਲੰਗਰ ਵਰਤਾਉਣ ਪੁੱਜੀ ਸ਼ੋ੍ਰਮਣੀ ਕਮੇਟੀ

ਹਰਿਆਣਾ ਸਰਹੱਦ ’ਤੇ ਹੜ੍ਹ ਨਾਲ ਪ੍ਰਭਾਵਤ ਪਿੰਡਾਂ ’ਚ ਲੰਗਰ ਵਰਤਾਉਣ ਪੁੱਜੀ ਸ਼ੋ੍ਰਮਣੀ ਕਮੇਟੀ

ਹਰਿਆਣਾ ਸਰਹੱਦ ’ਤੇ ਹੜ੍ਹ ਨਾਲ ਪ੍ਰਭਾਵਤ ਪਿੰਡਾਂ ’ਚ ਲੰਗਰ ਵਰਤਾਉਣ ਪੁੱਜੀ ਸ਼ੋ੍ਰਮਣੀ ਕਮੇਟੀ
ਸਮਾਣਾ ਖੇਤਰ ਦੇ ਅੱਧੀ ਦਰਜਨ ਪਿੰਡਾਂ ’ਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ
ਪਟਿਆਲਾ 13 ਜੁਲਾਈ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੋੜਵੰਦਾਂ ਤੱਕ ਲੰਗਰ ਵਰਤਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸ਼ੋ੍ਰਮਣੀ ਕਮੇਟੀ ਮੁਲਾਜਮਾਂ ਦੀ ਟੀਮ ਨੇ ਹਰਿਆਣਾ ਸਰਹੱਦ ਦੇ ਹੜ੍ਹ ਪ੍ਰਭਾਵਤ ਅੱਧੀ ਦਰਜਨ ਪਿੰਡਾਂ ਵਿਚ ਮੋਰਚਾ ਸੰਭਾਲਿਆ ਅਤੇ ਲੰਗਰ ਵਰਤਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਆਪਣੀ ਹੱਥੀਂ ਲੰਗਰ ਵਰਤਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਫਲਸਫੇ ਅਨੁਸਾਰ ਸਰਬੱਤ ਦਾ ਭੋਲਾ ਲੋਚਦਿਆਂ ਹਰਿਆਣਾ ਸਰਹੱਦ ਦੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਮੋਹਲਗੜ੍ਹ, ਧਗੜੋਈ, ਰੱਤਾ ਖੇੜਾ, ਖਾਲਾ, ਮਹਿਤਾਬਗੜ੍ਹ, ਬਹਿਰੂ ਖੁਰਦ, ਬਹਿਰੂ ਕਲਾਂ, ਭੂਨੀ, ਟਾਂਗਰੀ ਆਦਿ ਵਿਖੇ ਲੋੜਵੰਦਾਂ ਤੱਕ ਲੰਗਰ ਵਰਤਾਇਆ। ਉਨ੍ਹਾਂ ਦੱਸਿਆ ਕਿ ਲੰਗਰ ਦੇ ਨਾਲ ਨਾਲ ਦੁੱਧ ਦੇ ਪੇਕਟ, ਪਿਊਰਫਾਈ ਪਾਣੀ ਅਤੇ ਪੈਕਿੰਗ ਕਰਕੇ ਵੀ ਦਾਲਾ ਪ੍ਰਸ਼ਾਦਾ ਵੰਡਿਆ ਜਾ ਰਿਹਾ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਹਰਿਆਣਾ ਸਰਹੱਦ ’ਤੇ ਲੰਘਦੀ ਨਹਿਰ ਵਿਚ ਪਾੜ੍ਹ ਪੈਣ ਕਾਰਨ ਪਾਣੀ ਦੇ ਤੇਜ਼ ਵਹਾਅ ਨੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਸ਼ੋ੍ਰਮਣੀ ਕਮੇਟੀ ਤੱਕ ਪਹੁੰਚ ਕੀਤੀ ਤਾਂ ਜਾਤ ਪਾਤ, ਨਸਲ, ਧਰਮ ਤੋਂ ਉਪਰ ਉਠ ਕੇ ਲੋਕਾਂ ਤੱਕ ਸ਼ੋ੍ਰਮਣੀ ਕਮੇਟੀ ਵੱਲੋਂ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸਾਡੀਆਂ ਚੁਣੀਆਂ ਹੋਈਆਂ ਸਰਕਾਰਾਂ ਨੇ ਕਰ ਸਕੀਆਂ ਉਨ੍ਹਾਂ ਕਾਰਜਾਂ ਨੂੰ ਸ਼ੋ੍ਰਮਣੀ ਕਮੇਟੀ ਪਹਿਲ ਦੇ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਜਸਦੀਪ ਸਿੰਘ ਰਾਮਗੜ੍ਹ, ਮੁਲਤਾਨੀ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

(ਡੱਬੀ)
ਸਮਾਣਾ ਖੇਤਰ ਦੇ ਅੱਧੀ ਦਰਜਨ ਪਿੰਡਾਂ ’ਚ ਲੰਗਰ ਸੇਵਾ ਲਈ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਰਵਾਨਾ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਮੈਨੇਜਰ ਕਰਨੈਲ ਸਿੰਘ ਵਿਰਕ ਦੀ ਯੋਗ ਅਗਵਾਈ ਵਿਚ ਅੱਜ ਸਮਾਣਾ ਖੇਤਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੰਗਰ ਪਹੁੰਚਾਉਣ ਦੀ ਪੁੱਜੀ ਮੰਗ ਦੇ ਚੱਲਦਿਆਂ 1000 ਦੇ ਕਰੀਬ ਵਿਅਕਤੀਆਂ ਦਾ ਲੰਗਰ ਲੈ ਕੇ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਪੁੱਜੇ, ਜਿਨਾਂ ਨੂੰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਰਵਾਨਾ ਕੀਤਾ ਗਿਆ। ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਵੱਖ ਵੱਖ ਥਾਵਾਂ ’ਤੇ ਲੰਗਰ ਸੇਵਾਵਾਂ ਨਿਰਵਿਘਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਲੰਗਰ ਸੇਵਾਵਾਂ ਦੇ ਨਾਲ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵੱਲੋਂ ਜ਼ਰੂਰਤਮੰਦਾਂ ਨੂੰ ਮੈਡੀਕਲ ਸਿਹਤ ਸੇਵਾਵਾਂ ਦੀ ਟੀਮ ਵੀ ਘਨੌਰ, ਸਨੌਰ ਸਮੇਤ ਪਟਿਆਲਾ ਦੇ ਕਈ ਪਿੰਡਾਂ ਵਿਚ ਜਾ ਕੇ ਸਿਹਤ ਜਾਂਚ ਕੈਂਪ ਤਹਿਤ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਵਿਚ ਡਾ. ਜਸਕਿਰਤ ਸਿੰਘ ਸਰਜਰੀ, ਡਾਕਟਰ ਪੰਕਜ ਜੱਸਲ ਮੈਡੀਸਨ ਆਰਥੋਪੈਡਿਕ ਆਦਿ ਟੀਮ ਸਮੇਤ ਪਿੰਡ ਵਾਸੀਆਂ ਨੂੰ ਮੁਫ਼ਤ ਦਵਾਈਆਂ ਦੇ ਕੇ ਇਲਾਜ ਵੀ ਕਰ ਰਹੇ ਹਨ।

Advertisement
Advertisement
Advertisement
Advertisement
Scroll to Top