Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:37 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ
ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ
ਚੰਡੀਗੜ੍ਹ, 15 ਫਰਵਰੀ : ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ । ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ. ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨ ਆਗੂਆਂ, ਜਿਨ੍ਹਾਂ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਕਰ ਰਹੇ ਹਨ, ਨਾਲ ਇੱਕ ਅਹਿਮ ਮੀਟਿੰਗ ਕੀਤੀ ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਟੀਮ ਦਾ ਸਵਾਗਤ ਕੀਤਾ ਅਤੇ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ । ਸ੍ਰੀ ਜੋਸ਼ੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ, ਅਗਲੀ ਮੀਟਿੰਗ 22 ਫਰਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਸਬੰਧੀ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਵੀ ਕੀਤੀ । ਸ. ਡੱਲੇਵਾਲ ਨੇ ਕਿਹਾ ਕਿ ਉਹ ਡਾਕਟਰੀ ਸਹਾਇਤਾ ਲੈਂਦੇ ਰਹਿਣਗੇ, ਪਰ ਪਿਛਲੇ 81 ਦਿਨਾਂ ਤੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਕਰਨਗੇ, ਜਦੋਂ ਤੱਕ ਸਰਕਾਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਕਰਦੀ ।

ਮੀਟਿੰਗ ਦੌਰਾਨ, ਸ੍ਰੀ ਜੋਸ਼ੀ ਨੇ ਪਿਛਲੇ ਸੀਜ਼ਨ ਵਿੱਚ ਝੋਨੇ ਦੀ ਖਰੀਦ ਸੰਬੰਧੀ ਅੰਕੜੇ ਵੀ ਸਾਂਝੇ ਕੀਤੇ ਅਤੇ ਭਰੋਸਾ ਦਿੱਤਾ ਕਿ ਆਗਾਮੀ ਕਣਕ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕੇਂਦਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਅਤੇ ਦਾਲਾਂ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਚਾਨਣਾ ਪਾਇਆ । ਇਸ ਤੋਂ ਪਹਿਲਾਂ, ਸ੍ਰੀ ਜੋਸ਼ੀ ਅਤੇ ਪੰਜਾਬ ਦੇ ਦੋਵੇਂ ਕੈਬਨਿਟ ਮੰਤਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੇ ਸ. ਡੱਲੇਵਾਲ ਦੀ ਭੈਣ ਦੀ ਪੋਤੀ ਦੇ ਦੇਹਾਂਤ ‘ਤੇ ਵੀ ਦੁੱਖ ਪ੍ਰਗਟ ਕੀਤਾ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੇ ਸਕੱਤਰ ਸ੍ਰੀ ਦੇਵੇਸ਼ ਚਤੁਰਵੇਦੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਵਿਕਾਸ ਗਰਗ, ਵਧੀਕ ਸਕੱਤਰ ਖੇਤੀਬਾੜੀ (ਭਾਰਤ ਸਰਕਾਰ) ਮਨਿੰਦਰ ਕੌਰ, ਸੰਯੁਕਤ ਸਕੱਤਰ (ਨੀਤੀ ਅਤੇ ਐਫ. ਸੀ. ਆਈ.) ਸ੍ਰੀਮਤੀ ਸੀ. ਸ਼ਿਖਾ, ਡੀ. ਜੀ. ਪੀ. ਪੰਜਾਬ ਗੌਰਵ ਯਾਦਵ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮ. ਡੀ. ਪਨਸਪ ਸ੍ਰੀਮਤੀ ਸੋਨਾਲੀ ਗਿਰਿ, ਚੇਅਰਮੈਨ ਪੰਜਾਬ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਸ੍ਰੀ ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ. ਐਸ. ਗੋਸਲ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top