Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਸਰਬ ਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਸੁਸਾਇਟੀ ਬਰਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਹਰਚੰਦ ਸਿੰਘ ਬਰਸਟ ਨੇ ਸਰਬ ਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਸੁਸਾਇਟੀ ਬਰਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਹਰਚੰਦ ਸਿੰਘ ਬਰਸਟ ਨੇ ਸਰਬ ਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਸੁਸਾਇਟੀ ਬਰਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਨਾਇਬ ਸਿੰਘ ਬਰਸਟ ਪ੍ਰਧਾਨ ਅਤੇ ਮਨਜੀਤ ਸਿੰਘ ਸ਼ੇਖੁਪੁਰ ਬਣੇ ਮੀਤ ਪ੍ਰਧਾਨ
ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਿੰਡ ਬਰਸਟ ਦੀ ਕੋਆਪਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਚੁਣੇ ਹੋਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਅਤੇ ਮੁੰਹ ਮਿੱਠਾ ਕਰਵਾ ਕੇ ਸਾਰੀਆਂ ਨੂੰ ਵਧਾਈਆਂ ਦਿੱਤੀਆਂ । ਇਨ੍ਹਾਂ ਵਿੱਚ ਨਾਇਬ ਸਿੰਘ ਬਰਸਟ ਪ੍ਰਧਾਨ, ਮਨਜੀਤ ਸਿੰਘ ਸ਼ੇਖੁਪੁਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਬਰਸਟ, ਕਰਮਜੀਤ ਸਿੰਘ ਸੋਹੀ ਸੁਲਤਾਨਪੁਰ, ਗੁਰਦੇਵ ਸਿੰਘ ਛੰਨਾ, ਜਗਸੀਰ ਸਿੰਘ ਸ਼ੇਖੁਪੁਰ, ਗੁਰਮੀਤ ਸਿੰਘ ਖੇੜੀ ਮੁਸਲਮਾਨੀਆਂ, ਜਗਤ ਸਿੰਘ ਬਰਸਟ, ਗੁਰਪ੍ਰੀਤ ਸਿੰਘ, ਬਲਬੀਰ ਕੌਰ ਅਤੇ ਬਲਜੀਤ ਕੌਰ ਦਾ ਬਤੌਰ ਮੈਂਬਰ ਨਾਮ ਸ਼ਾਮਲ ਹੈ । ਇਹ ਕੋਆਪਰੇਟਿਵ ਸੁਸਾਇਟੀ ਪਿੰਡ ਬਰਸਟ, ਖੇੜੀ ਮੁਸਲਮਾਨੀਆਂ, ਸੇਖੁਪੁਰ, ਸੁਲਤਾਨਪੁਰ ਅਤੇ ਛੰਨਾ ਖੁੰਟੀ ਦੀ ਹੈ । ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਵਿੱਚ ਪੰਜ ਪਿੰਡਾਂ ਦੇ ਵਿਅਕਤੀ ਸ਼ਾਮਲ ਹਨ । ਇਸ ਮੌਕੇ ਬਰਸਟ ਨੇ ਸਾਰੇ ਨਵੇ ਚੁਣੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਮੁਬਾਰਕਾਂ ਦਿੰਦੀਆਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੁਸਾਇਟੀ ਦਾ ਅਗਾਂਹ ਵੱਧਣਾ ਬਹੁਤ ਜਰੂਰੀ ਹੈ । ਉਨ੍ਹਾਂ ਸਾਰੇ ਨਵਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸੁਸਾਇਟੀ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਸਾਰਿਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਮੇਸ਼ਾ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਕਾਰਜ਼ ਕੀਤੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਅੰਦਰ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ । ਇਸ ਮੌਕੇ ਨਰਿੰਦਰ ਸਿੰਘ ਸਰਪੰਚ ਬਰਸਟ, ਸਤਨਾਮ ਸਿੰਘ ਸਰਪੰਚ ਦੁਲੱੜ, ਸ਼ਾਮ ਲਾਲ ਦੱਤ, ਜਗਮਲ ਸਿੰਘ, ਰੁਪਿੰਦਰ ਸਿੰਘ, ਲਾਲ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top