Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਏਅਰਪੋਰਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਚੁੱਕੇ ਹਨ । ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਵਿਚੋਂ ਡਿਪੋਰਟ ਹੋ ਕੇ ਜੋ 119 ਵਿਅਕਤੀ ਆ ਰਹੇ ਹਨ ਵਿੱਚ 67 ਪੰਜਾਬੀ ਵੀ ਸ਼ਾਮਲ ਹਨ ਦੇ ਲਈ ਖਾਣੇ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ ਤੇ ਸਮੁੱਚੇ ਯਾਤਰੀਆਂ ਨੂੰ ਰੋਟੀ ਖੁਆ ਕੇ ਹੀ ਭੇਜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਧਰਤੀ ਉਹ ਹੈ ਜਿੱਥੇ ਹਮੇਸ਼ਾਂ ਲੰਗਰ ਚੱਲਦੇ ਰਹਿੰਦੇ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਮਰੀਕਾ ਦਾ ਜਹਾਜ਼ ਅੰਮ੍ਰਿਤਸਰ ਉਤਾਰਨਾ ਜਿਥੇ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੈ ਉਥੇ ਗੁਰੂ ਕੀ ਨਗਰੀ ਨੂੰ ਹੀ ਆਖਰ ਕਿਉਂ ਡਿਪੋਰਟੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ ਤੇ ਪੰਜਾਬ ਨੂੰ ਹੀ ਜਹਾਜ਼ ਉਤਾਰਨ ਲਈ ਕਿਉਂ ਚੁਣਿਆ ਗਿਆ ਹੈ ਜਦੋਂ ਕਿ ਜਹਾਜ਼ ਕਿਸੇ ਹੋਰ ਸੂਬੇ ਵਿਚ ਵੀ ਉਤਾਰਿਆ ਜਾ ਸਕਦਾ ਸੀ । ਸੀ. ਐੱਮ. ਮਾਨ ਨੇ ਕਿਹਾ ਕਿ ਪਾਕਿਸਤਾਨ ਦਾ ਬਾਰਡਰ ਨੇੜੇ ਹੈ ਇਸ ਲਈ ਇੱਥੇ ਜਹਾਜ਼ ਉਤਾਰਨਾ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣਾ ਜਹਾਜ਼ ਭੇਜ ਕੇ ਭਾਰਤੀਆਂ ਨੂੰ ਲਿਆਉਣਾ ਚਾਹੀਦਾ ਸੀ । ਇਸ ਮੌਕੇ ਭਗਵੰਤ ਮਾਨ ਨੇ ਅਕਾਲੀ ਦਲ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਅੰਮ੍ਰਿਤਸਰ ਨਾਲ ਮੱਥਾ ਲਾਇਆ ਸੀ ਹੁਣ ਅਕਾਲੀ ਦਲ ਕੋਲ 25 ਬੰਦੇ ਵੀ ਨਹੀਂ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਕਮੇਟੀ ਬਣਾਉਣ ਲਈ ਵੀ 5 ਮੈਂਬਰ ਹੀ ਚੁਣਦਾ ਹੈ ।

Advertisement
Advertisement
Advertisement
Advertisement
Scroll to Top