Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ 8 ਸਾਲਾਂ ਬਾਅਦ ਪੇਂਡੂ ਚੌਂਕੀਦਾਰਾਂ ਦੇ ਮਹੀਨਾਵਾਰ ਮਾਣ ਭੱਤੇ ਵਿਚ ਕੀਤਾ 1250 ਵਿਚ 250 ਪਾ ਕੇ ਮਾਣ ਭੱਤਾ ਕੀਤਾ 1500 ਰੁਪਏ ਮਹੀਨਾ

ਪੰਜਾਬ ਸਰਕਾਰ ਨੇ 8 ਸਾਲਾਂ ਬਾਅਦ ਪੇਂਡੂ ਚੌਂਕੀਦਾਰਾਂ ਦੇ ਮਹੀਨਾਵਾਰ ਮਾਣ ਭੱਤੇ ਵਿਚ ਕੀਤਾ 1250 ਵਿਚ 250 ਪਾ ਕੇ ਮਾਣ ਭੱਤਾ ਕੀਤਾ 1500 ਰੁਪਏ ਮਹੀਨਾ

ਪੰਜਾਬ ਸਰਕਾਰ ਨੇ 8 ਸਾਲਾਂ ਬਾਅਦ ਪੇਂਡੂ ਚੌਂਕੀਦਾਰਾਂ ਦੇ ਮਹੀਨਾਵਾਰ ਮਾਣ ਭੱਤੇ ਵਿਚ ਕੀਤਾ 1250 ਵਿਚ 250 ਪਾ ਕੇ ਮਾਣ ਭੱਤਾ ਕੀਤਾ 1500 ਰੁਪਏ ਮਹੀਨਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਦਿਆਂ 1250 ਰੁਪਏ ਵਿਚ 250 ਰੁਪਏ ਵਧਾ ਕੇ ਕੁੱਲ ਮਾਣ ਭੱਤਾ 1500 ਰੁਪਏ ਕਰ ਦਿੱਤਾ ਹੈ । ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ, ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ । ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ । 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ । ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ । ਮਾਲ ਮੰਤਰੀ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ । ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ। ਮੁੰਡੀਆ ਨੇ ਅੱਗੇ ਕਿਹਾ ਕਿ ਪੇਂਡੂ ਚੌਂਕੀਦਾਰ ਹਿਫ਼ਾਜ਼ਤ ਤੋਂ ਇਲਾਵਾ ਪਿੰਡ ਦੇ ਵਿਕਾਸ ਵਿੱਚ ਉਸਾਰੂ ਭੂਮਿਕਾ ਨਿਭਾਉਂਦੇ ਹਨ । ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਨੰਬਰਦਾਰਾਂ ਲਈ ਅਹਿਮ ਕੜੀ ਵਜੋਂ ਕੰਮ ਕਰਦੇ ਹਨ।ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਹੁਣ ਇਸ ਨੂੰ ਲਾਗੂ ਕਰਨ ਲਈ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top